14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਦਾ ਕੇ.ਜੀ. ਸੈਕਸ਼ਨ ਦਾ ਨਤੀਜਾ ਐਲਾਨਿਆ

ਅਜੀਤ ਡੈਸਕ 01-03-2026
ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕਡਰੀ ਸਕੂਲ ਬਿਆਸ ਦੇ ਵਿਚ ਕੇ.ਜੀ. ਸੈਕਸ਼ਨ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਮੌਕੇ ਬੱਚਿਆਂ ਨੂੰ ਗ੍ਰੈਜੂਏਸ਼ਨ ਗਾਊਨ ਪਹਿਨਾ ਕੇ ਸਟੇਜ ਦੇ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਨਾਲ ਸਨਮਾਨਿਤ ਕੀਤਾ ਗਿਆ | ਸਟੇਜ ਉੱਤੇ ਬੋਲਦਿਆਂ ਹੋਇਆ ਸਕੂਲ ਦੇ ਡਾਇਰੈਕਟਰ ਫਾਦਰ ਪਾਲ ਰੋਇ ਨੇ ਸਾਰੇ ਹੀ ਮਾਪਿਆਂ ਅਤੇ ਅਧਿਆਪਕਾਂ ਨੂੰ ਵਧੀਆ ਨਤੀਜੇ ਦੇ ਲਈ ਧੰਨਵਾਦ ਕੀਤਾ ਅਤੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਬੱਚੇ ਉੱਚ ਮਿਆਰੀ ਵਿੱਦਿਆ ਹਾਸਲ ਕਰਨਗੇ ਅਤੇ ਹਰ ਤਰੀਕੇ ਨਾਲ ਸਕੂਲ ਦਾ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨਗੇ | ਫਾਦਰ ਪਾਲ ਰੋਏ ਤੋਂ ਇਲਾਵਾ ਸਿਸਟਰ ਅੰਜਲੀ ਐਮ.ਜੇ. ਪਿ੍ੰਸੀਪਲ, ਸਿਸਟਰ ਫਰਾਂਸਿਸਕਾ, ਸਿਸਟਰ ਅਲਫੋਨਸਾ, ਸਿਸਟਰ ਸਲਮਾ, ਹਰਜੀਤ ਸਿੰਘ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦੇ ਹਲਕਾ ਇੰਚਾਰਜ ਮਾਹਲ ਨੇ 14 ਦੀ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ <br/> ਅਗਲੀ ਖ਼ਬਰ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਵਲੋਂ ਕੀਤੀ ਜਾ ਰਹੇ ਉਪਰਾਲੇ ਸ਼ਲਾਘਾਯੋਗ-ਵਿਧਾਇਕ ਨਿੱਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।