14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਜਪਾ ਦੇ ਹਲਕਾ ਇੰਚਾਰਜ ਮਾਹਲ ਨੇ 14 ਦੀ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ <br/>

ਅਜੀਤ ਡੈਸਕ 01-03-2026
ਓਠੀਆਂ, 28 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਜਿਉਂ ਜਿਉਂ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਰੈਲੀਆਂ ਕਰਕੇ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ ਜਾ ਰਿਹਾ | ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਭਾਜਪਾ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ | ਉਨ੍ਹਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿਖੇ ਪਿੰਡ ਦੇ ਭਾਜਪਾ ਦੇ ਵਰਕਰ ਸੰਦੀਪ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਦਾ ਭਾਰੀ ਇਕੱਠ ਕਰਕੇ ਉਨ੍ਹਾਂ ਨੂੰ 14 ਤਰੀਕ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਸੰਬੰਧੀ ਲਾਮਬੰਦ ਕੀਤਾ ਅਤੇ ਹੁੰਮ ਹੰੁਮਾ ਕੇ ਪਹੁੰਚਣ ਦਾ ਸੱਦਾ ਦੇਂਦਿਆਂ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਤੇ ਤਾਬੜ ਤੋੜ ਹਮਲਾ ਕਰਦਿਆਂ ਕਿਹਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੋ ਪੰਜਾਬ ਦੀ ਜਨਤਾ ਦਾ ਮੋਹ ਭੰਗ ਹੋ ਗਿਆ ਹੈ ਇਹ ਪਾਰਟੀ ਵਿਧਾਨ ਸਭਾ ਚੋਣਾਂ 2027 ਵਿਚ ਬੁਰੀ ਤਰ੍ਹਾਂ ਹਾਰੇਗੀ ਅਤੇ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਰੈਲੀ ਇੰਚਾਰਜ ਸੁਸ਼ੀਲ ਦੇਵਗਨ, ਓਠੀਆਂ ਦੇ ਸਰਕਲ ਪ੍ਰਧਾਨ ਜਗਜੀਤ ਸਿੰਘ ਬੱਲ ਸੰਦੀਪ ਸਿੰਘ ਸ਼ਾਹਪੁਰ, ਰਣਬੀਰ ਸਿੰਘ ਛੀਨਾ, ਮੇਜਰ ਸਿੰਘ ਜਸਤਰਵਾਲ, ਬਿੱਟੂ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁ: ਨੌਵੀਂ ਪਾਤਸ਼ਾਹੀ ਵਿਖੇ ਭਾਈ ਕਿਰਪਾਲ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਦਾ ਕੇ.ਜੀ. ਸੈਕਸ਼ਨ ਦਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।