ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਅੱਜ ਇੱਥੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਮਹਰੂਮ ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਦੇ ਪਿਤਾ ਕੈਪਟਨ ਪੂਰਨ ਸਿੰਘ ਟਪਿਆਲਾ, ਜੋ ਕਿ ਬੀਤੇ ਕੁਝ ਸਮੇਂ ਤੋਂ ਨਾ-ਸਿਹਤਯਾਬ ਚਲੇ ਆ ਰਹੇ ਹਨ, ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਨਿਰਸੰਦੇਹ ਸੀਨੀਅਰ ਕਾਂਗਰਸੀ ਆਗੂ ਮਹਰੂਮ ਐਡਵੋਕੇਟ ਰਜਿੰਦਰ ਸਿੰਘ ਟਪਿਆਲਾ ਦੀ ਮੌਤ ਪਿੱਛੋਂ ਹਲਕੇ 'ਚ ਕਾਂਗਰਸ ਨੂੰ ਵੱਡਾ ਘਾਟਾ ਪਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਸਵਰਨਜੀਤ ਸਿੰਘ ਸੰਧੂ ਖਿਲਚੀਆਂ, ਗੁਰਬਿੰਦਰ ਸਿੰਘ ਸਾਹਬੀ, ਐਡਵੋਕੇਟ ਸੁਖਦੇਵ ਸਿੰਘ ਟਪਿਆਲਾ, ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਅਰਸ਼ ਬੱਲ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਦਲਬੀਰ ਸਿੰਘ ਸਠਿਆਲਾ ਅਤੇ ਹੋਰ ਹਾਜ਼ਰ ਸਨ |