13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨੌਜਵਾਨ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਕਰਵਾਉਣੀਆਂ ਜ਼ਰੂਰੀ-ਬਾਬਾ ਸਰਦਾਰਾ ਸਿੰਘ <br/>

ਅਜੀਤ ਡੈਸਕ 01-03-2026
ਟਾਹਲੀ ਸਾਹਿਬ, 28 ਫਰਵਰੀ (ਵਿਨੋਦ ਭੀਲੋਵਾਲ)-ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਟਾਹਲੀ ਸਾਹਿਬ ਵਿਖੇ ਕਾਰ ਸੇਵਾ ਦੇ ਮਹਾਨ ਪੁੰਜ ਸੱਚਖੰਡ ਵਾਸੀ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਅਤੇ ਹੋਲੇ-ਮਹੱਲੇ ਸੰਬੰਧੀ 96ਵਾਂ ਸਾਲਾਨਾ ਧਾਰਮਿਕ ਸਮਾਗਮ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲਿਆਂ ਦੀ ਅਗਵਾਈ 'ਚ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਐੱਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਜਿਸ ਨੂੰ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ, ਪ੍ਰਬੰਧਕਾਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਕੁਸ਼ਤੀ ਦੰਗਲ ਦੌਰਾਨ ਨਾਮੀ ਪਹਿਲਵਾਨਾਂ ਨੇ ਹਿੱਸਾ ਲੈ ਕੇ ਸਰੀਰਕ ਜ਼ੌਹਰ ਦਿਖਾਏ, ਜਿਸ 'ਚ ਸਪੈਸ਼ਲ ਕੁਸ਼ਤੀਆਂ ਖਿੱਚ ਦਾ ਕੇਂਦਰ ਰਹੀਆਂ, ਜਿਸ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ | ਇਸ ਮੌਕੇ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਛੱਡ ਕੇ ਖੇਡਾਂ ਵਲ ਵਧੇਰੇ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਨੂੰ ਨੌਜਵਾਨ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਧ ਤੋਂ ਵੱਧ ਖੇਡਾਂ ਕਰਵਾਉਣੀਆਂ ਚਾਹੀਦੀਆਂ ਹਨ ਤਾ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ | ਇਸ ਮੌਕੇ ਬਾਬਾ ਸਰਦਾਰਾ ਸਿੰਘ ਵਲੋਂ ਪਹਿਲਵਾਨਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਮੇਜਰ ਸਿੰਘ, ਹਰਜਿੰਦਰ ਸਿੰਘ, ਤੇਜਪਾਲ ਸਿੰਘ ਸ਼ੇਖ ਪੈਲੇਸ ਵਾਲੇ, ਬਾਬਾ ਬਲਵਿੰਦਰ ਸਿੰਘ, ਬਾਬਾ ਗੁਰਦਿਆਲ ਸਿੰਘ, ਬਾਬਾ ਸੁੱਖਾ ਸਿੰਘ ਮੱਖਣਵਿੰਡੀ, ਬਾਬਾ ਰਾਜਵਿੰਦਰ ਸਿੰਘ, ਰਛਪਾਲ ਸਿੰਘ ਸੈਕਟਰੀ, ਅਜੀਤ ਸਿੰਘ ਫੌਜੀ, ਤਿਰਲੋਚਨ ਸਿੰਘ, ਹਰਵਿੰਦਰ ਸਿੰਘ, ਬਾਬਾ ਸੁਭਾਸ਼ ਸਿੰਘ ਚਵਿੰਡਾ ਦੇਵੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਵਰਨ ਸਿੰਘ ਮੁਨੀਮ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/> ਅਗਲੀ ਖ਼ਬਰ ਗਲੋਬਲ ਇੰਸਟੀਚਿਊਟ 'ਚ ਕਰਵਾਈ ਗਈ 5ਵੀਂ ਕਾਨਵੋਕੇਸ਼ਨ 'ਚ 417 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਇੰਸਟੀਚਿਊਟ ਨੇ ਵਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।