ਤਰਸਿੱਕਾ, 28 ਫਰਵਰੀ (ਅਤਰ ਸਿੰਘ ਤਰਸਿੱਕਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਸੰਤ ਸਮਾਗਮ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਬ੍ਰਹਮ ਗਿਆਨੀ ਸੰਤ ਬਾਬਾ ਆਲਾ ਸਿੰਘ ਜੀ ਦੀ ਮਿੱਠੀ ਯਾਦ 'ਚ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚੱਲਿਆ | ਜਿਸ ਵਿਚ ਸੰਤ ਬਾਬਾ ਅਜੈਬ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿਕਾ, ਸੰਤ ਬਾਬਾ ਗੁਰਬਖ਼ਸ਼ ਸਿੰਘ ਅਬਦਾਲਾਂ ਵਾਲੇ, ਬਾਬਾ ਬਲਵੰਤ ਸਿੰਘ ਮਾਂਗਟ, ਬਾਬਾ ਹਰਬੰਸ ਸਿੰਘ ਤੇ ਬਾਬਾ ਗੁਰਜੀਤ ਸਿੰਘ ਮਾਂਗਟ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਸਮਾਗਮ 'ਚ ਜਗਦੀਪ ਸਿੰਘ ਸਰਪੰਚ ਪਿੰਡ ਤਰਸਿੱਕਾ, ਜਰਮਨਜੀਤ ਸਿੰਘ ਸਰਪੰਚ ਕਸਬਾ ਪੁਲ ਨਹਿਰ ਤਰਸਿਕਾ, ਇੰਜੀਨੀਅਰ ਬਲਰਾਜ ਸਿੰਘ ਪ੍ਰਧਾਨ, ਗੁਰਦੇਵ ਸਿੰਘ ਸਾਬਕਾ ਸਰਪੰਚ ਤਰਸਿੱਕਾ, ਬੀਬੀ ਦਲਬੀਰ ਕੌਰ ਤਰਸਿੱਕਾ, ਗੁਰਜੀਤ ਸਿੰਘ ਬੱਗੀ ਫਰਨੀਚਰ ਵਾਲੇ ਸੁਖਵਿੰਦਰ ਸਿੰਘ ਮਾਨੀ ਚੱਕੀ ਵਾਲੇ, ਬਚਿੱਤਰ ਸਿੰਘ ਮਾਂਗਟ, ਸੁਰਿੰਦਰ ਸਿੰਘ ਚੱਕੀ ਵਾਲੇ, ਡਾਕਟਰ ਅਮਰਜੀਤ ਸਿੰਘ ਭੋਲਾ, ਕੁਲਵੰਤ ਸਿੰਘ ਪ੍ਰਧਾਨ ਰਸੂਲਪੁਰ ਖੁਰਦ ਤੇ ਕਾਮਰੇਡ ਕੁਲਵੰਤ ਸਿੰਘ ਤਰਸਿੱਕਾ ਪ੍ਰਧਾਨ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ | ਗੁਰੂ ਕਾ ਲੰਗਰ ਅਤੁੱਟ ਵਰਤਿਆ |