ਜੰਡਿਆਲਾ ਗੁਰੂ, 28 ਫਰਵਰੀ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਜੰਡਿਆਲਾ ਗੁਰੂ ਇਲਾਕੇ ਦੇ ਪੱਤਰਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਜੰਡਿਆਲਾ ਗੁਰੂ ਵਿਖੇ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੈੱਸ ਕਲੱਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਸਹੂਲਤਾਂ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਪੱਤਰਕਾਰਾਂ ਵਲੋਂ ਇਹ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਜੰਡਿਆਲਾ ਗੁਰੂ ਵਿਖੇ ਪ੍ਰੈੱਸ ਕਲੱਬ ਦੀ ਇਮਾਰਤ ਬਣਾਈ ਜਾਵੇ | ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਉਨ੍ਹਾਂ ਨੇ ਪੱਤਰਕਾਰਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਲਿਆਂਦਾ ਸੀ ਅਤੇ ਮੁੱਖ ਮੰਤਰੀ ਨੇ ਪ੍ਰੈੱਸ ਕਲੱਬ ਜੰਡਿਆਲਾ ਗੁਰੂ ਦੀ ਇਮਾਰਤ ਲਈ 1.25 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ | ਮੰਤਰੀ ਸ. ਈ. ਟੀ. ਓ. ਨੇ ਕਿਹਾ ਕਿ ਇਹ ਪ੍ਰੈੱਸ ਕਲੱਬ ਪੱਤਰਕਾਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪ੍ਰੈੱਸ ਕਲੱਬ ਦੀ ਇਮਾਰਤ ਵਿਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੱਤਰਕਾਰ ਇੱਥੇ ਆਪਣੀਆਂ ਮੀਟਿੰਗਾਂ, ਪ੍ਰੈੱਸ ਕਾਨਫ਼ਰੰਸਾਂ ਅਤੇ ਵੱਖ-ਵੱਖ ਜਾਣਕਾਰੀ ਸੰਬੰਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚਲਾ ਸਕਣਗੇ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰੈਸ ਕਲੱਬ ਦਾ ਨਿਰਮਾਣ ਕੰਮ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ, ਤਾਂ ਜੋ ਇਸਦਾ ਲਾਭ ਜਲਦੀ ਤੋਂ ਜਲਦੀ ਪੱਤਰਕਾਰ ਭਾਈਚਾਰੇ ਨੂੰ ਮਿਲ ਸਕੇ | ਇਸੇ ਦੌਰਾਨ ਜੰਡਿਆਲਾ ਗੁਰੂ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਪ੍ਰੈੱਸ ਕਲੱਬ ਦੀ ਇਮਾਰਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਐਡਵੋਕੇਟ ਰਾਜ