04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਬਰਨਾਲਾ ਮਹਾਂਰੈਲੀ ਵਿਚ ਪਹੁੰਚੇ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ <br/>

ਅਜੀਤ ਡੈਸਕ 02-03-2026
ਅਜਨਾਲਾ, 1 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਮਜ਼ਦੂਰ ਅਤੇ ਕਿਸਾਨ ਬਚਾਓ ਮੁਹਿੰਮ ਤਹਿਤ ਕੀਤੀ ਗਈ ਮਹਾਂਰੈਲੀ ਵਿਚ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਆਗੂਆਂ ਤੇ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕਰਨ ਤੇ ਸਭ ਦਾ ਧੰਨਵਾਦ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾਈ ਆਗੂ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਹਲਕੇ ਦੇ ਸਮੂਹ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੇ ਰਿਣੀ ਹਨ ਜੋ ਇਕ ਛੋਟੇ ਜਿਹੇ ਸੱਦੇ 'ਤੇ ਵੱਡੀ ਗਿਣਤੀ 'ਚ ਬਰਨਾਲਾ ਰੈਲੀ ਵਿਚ ਪਹੁੰਚੇ ਸਨ | ਉਨ੍ਹਾਂ ਅੱਗੇ ਕਿਹਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਪ੍ਰਧਾਨ ਰਾਜਬੀਰ ਸਿੰਘ ਮੱਧੂਸਾਂਗਾ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂ ਰਾਏਪੁਰ ਕਲਾਂ, ਸਾਬਕਾ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਸਰਪੰਚ ਹਰਪਾਲ ਸਿੰਘ ਹਾਸ਼ਮਪੁਰਾ ਅਤੇ ਗੁਰਪ੍ਰੀਤ ਸਿੰਘ ਗੋਪੀ ਨੰਗਲ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 'ਮੇਰੀ ਰਸੋਈ' ਯੋਜਨਾ ਸ਼ੁਰੂ ਕਰਨਾ ਇਤਿਹਾਸਕ ਫ਼ੈਸਲਾ - ਸ਼ਿਵਰਾਜ ਭੀਲੋਵਾਲ <br/> ਅਗਲੀ ਖ਼ਬਰ ਸਾਲਾਨਾ ਸਿਮਰਨ ਅਭਿਆਸ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।