10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿ੍ਸ਼ੀ ਵਿਗਿਆਨ ਕੇਂਦਰ, ਨਾਗਕਲਾਂ (ਅੰਮਿ੍ਤਸਰ) ਵਿਖੇ ਕਿਸਾਨ ਮੇਲਾ 10 ਨੂੰ -ਡਾ. ਬਿਕਰਮਜੀਤ ਸਿੰਘ <br/>

ਅਜੀਤ ਡੈਸਕ 03-03-2026
ਮਜੀਠਾ, 2 ਮਾਰਚ (ਪ.ਪ)-ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ (ਅੰਮਿ੍ਤਸਰ) ਵਿਖੇ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ' ਦੇ ਉਦੇਸ਼ ਤਹਿਤ ਡਾ. ਸਤਿਬੀਰ ਸਿੰਘ ਗੋਸਲ ਉਪ-ਕੁਲਪਤੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਪ੍ਰਧਾਨਗੀ ਹੇਠ 10 ਮਾਰਚ, 2026, ਦਿਨ ਮੰਗਲਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਇਸ ਦੀ ਜਾਣਕਾਰੀ ਦਿੰਦਿਆਂ ਕਿ੍ਸ਼ੀ ਵਿਗਿਆਨ ਕੇਂਦਰ, ਨਾਗਕਲਾਂ (ਅੰਮਿ੍ਤਸਰ) ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਬਿਕਰਮਜੀਤ ਸਿੰਘ ਨੇ ਸਾਰੇ ਕਿਸਾਨ ਵੀਰਾਂ ਨੂੰ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਵਿਭਾਗ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਆਪਣੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਦੱਸਣਗੇ | ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਿਭਾਗ ਵੀ ਆਪਣੀਆਂ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਮਜੀਠੀਆ ਨੇ ਜੇ. ਪੀ. ਸਹਿਣੇਵਾਲੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਸ਼ਾਨੋ-ਸ਼ੌਕਤ ਨਾਲ ਕਰਵਾਇਆ ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ 'ਚ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।