25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਜਪਾ ਦੀ 14 ਨੂੰ ਹੋਣ ਵਾਲੀ ਮੋਗਾ ਰੈਲੀ ਸੰਬੰਧੀ ਹਲਕਾ ਅਟਾਰੀ ਦੇ ਲੋਕ ਵੱਡੀ ਗਿਣਤੀ 'ਚ ਹੋਣਗੇ ਸ਼ਾਮਿਲ-ਡਾ. ਦੇਵਗਨ <br/>

ਅਜੀਤ ਡੈਸਕ 04-03-2026

ਜੇਠੂਵਾਲ, 3 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਭਾਜਪਾ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਡਾ. ਸੁਸ਼ੀਲ ਦੇਵਗਨ ਨੇ ਕਿਹਾ ਕਿ ਭਾਜਪਾ ਦੀ ਸੂਬਾ ਪੱਧਰੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਬਦਲਾਅ ਰੈਲੀ ਸੰਬੰਧੀ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਅਟਾਰੀ ਦੇ ਲੋਕ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ ਅਤੇ ਵਿਰੋਧੀ ਪਾਰਟੀਆਂ ਨੂੰ ਇਹ ਸਪੱਸ਼ਟ ਕਰ ਦੇਣਗੇ ਕਿ ਸੂਬੇ ਦੇ ਲੋਕ ਅਮਨ ਸ਼ਾਂਤੀ ਬਣਾਈ ਰੱਖਣ ਲਈ ਤੇ ਤਰੱਕੀ ਵਾਸਤੇ ਭਾਜਪਾ ਦੀ ਸਰਕਾਰ ਬਣਾਉਣ ਵਾਸਤੇ ਬੇਸਬਰੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਵਿਚ ਹਨ | ਡਾ. ਦੇਵਗਨ ਨੇ ਕਿਹਾ ਕਿ ਭਾਜਪਾ ਦੀ ਮੋਗਾ ਰੈਲੀ ਨੂੰ ਸਫਲ ਬਣਾਉਣ ਵਾਸਤੇ ਹਲਕਾ ਅਟਾਰੀ ਦੇ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਲਾਮਬੰਧ ਕੀਤਾ ਜਾ ਰਿਹਾ ਹੈ ਅਤੇ ਰੈਲੀ ਸੰਬੰਧੀ ਵੱਖ ਵੱਖ ਮੰਡਲ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸਜਾਏ ਭਾਰੀ ਦੀਵਾਨ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਅਜਨਾਲਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।