25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ 'ਚ ਕਰਵਾਏ ਸੱਭਿਆਚਾਰਕ ਮੇਲੇ 'ਚ ਪੁੱਜੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ <br/>

ਅਜੀਤ ਡੈਸਕ 04-03-2026
ਚਵਿੰਡਾ ਦੇਵੀ/ਕੱਥੂਨੰਗਲ, 3 ਮਾਰਚ (ਸਤਪਾਲ ਸਿੰਘ ਢੱਡੇ/ਦਲਵਿੰਦਰ ਸਿੰਘ ਰੰਧਾਵਾ)-ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ 'ਚ ਕਰਵਾਏ ਗਏ ਵਿਸ਼ਾਲ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦੀ ਸਫਲਤਾ ਉਪਰੰਤ ਸਰਪੰਚ ਕੁਲਦੀਪ ਸਿੰਘ ਕੱਥੂਨੰਗਲ ਅਤੇ ਕੌਰਵਦੀਪ ਸਿੰਘ ਰੰਧਾਵਾ ਵਲੋਂ ਮੇਲੇ ਵਿਚ ਪੁੱਜੀਆਂ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਆਪਣੇ ਸਾਂਝੇ ਬਿਆਨ ਵਿਚ ਕਿਹਾ ਕਿ ਇਹ ਮੇਲਾ ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ ਸੀ ਅਤੇ ਇਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਵਲੋਂ ਸ਼ਿਰਕਤ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸੰਗਤਾਂ ਦੇ ਪਿਆਰ ਅਤੇ ਸਹਿਯੋਗ ਕਾਰਨ ਹੀ ਇਹ ਸਮਾਗਮ ਇਤਿਹਾਸਕ ਢੰਗ ਨਾਲ ਸੰਪੰਨ ਹੋ ਸਕਿਆ | ਸਰਪੰਚ ਕੁਲਦੀਪ ਸਿੰਘ ਅਤੇ ਕੌਰਵਦੀਪ ਸਿੰਘ ਰੰਧਾਵਾ ਨੇ ਮੇਲੇ ਵਿਚ ਪੁੱਜੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਹਸਤੀਆਂ, ਨੌਜਵਾਨਾਂ ਅਤੇ ਮਹਿਲਾਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਭਾਈਚਾਰੇ ਅਤੇ ਇਕਤਾ ਦੀ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਕਿਰਪਾਲ ਸਿੰਘ ਰੰਧਾਵਾ ਦੀ ਲੋਕ-ਹਿਤੈਸ਼ੀ ਸੋਚ ਅਤੇ ਸੇਵਾਵਾਂ ਨੂੰ ਯਾਦ ਰੱਖਦੇ ਹੋਏ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਸਮਾਜਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ

ਪਿਛਲੀ ਖ਼ਬਰ ਬਾਬਾ ਪੱਲ੍ਹਾ ਜੀ ਬੁਤਾਲਾ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪਿ੍ੰਸੀਪਲ ਸ੍ਰੀਮਤੀ ਕੰਚਨ ਮਲਹੋਤਰਾ ਲੀਡਰਸ਼ਿਪ ਐਕਸੀਲੈਂਸ ਇਨ ਫਿਊਚਰ-ਰੈਡੀ ਐਜੂਕੇਸ਼ਨ ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।