19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਨਾਨਕਪੁਰਾ ਥੇਹ ਦੀਆਂ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਜ਼ੋਰਾਂ ਨਾਲ ਜਾਰੀ-ਮਾਣਾ

ਅਜੀਤ ਡੈਸਕ 08-03-2026
ਅਜਨਾਲਾ, 7 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਹੀ ਹਲਕਾ ਅਜਨਾਲਾ ਦੇ ਲੋਕਾਂ ਦੇ ਅਸਲ ਹਮਦਰਦ ਹਨ, ਜਿਨ੍ਹਾਂ ਵਲੋਂ ਜਿੱਥੇ ਹਲਕੇ ਅੰਦਰ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਹੀ ਹਲਕੇ ਨੂੰ ਪੰਜਾਬ ਦਾ ਹਰ ਪੱਖੋਂ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਤੇ ਸਰਪੰਚ ਗੁਰਜੀਤ ਕੌਰ ਨਾਨਕਪੁਰਾ ਥੇਹ ਦੇ ਪਤੀ ਭੁਪਿੰਦਰ ਸਿੰਘ ਮਾਣਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਜਿੱਥੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਲਕਾ ਅਜਨਾਲਾ ਅੰਦਰ ਕਰੋੜਾਂ ਰੁਪਏ ਖ਼ਰਚ ਕਰਕੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ | ਯੂਥ ਆਗੂ ਭੁਪਿੰਦਰ ਸਿੰਘ ਮਾਣਾ ਨੇ ਅੱਗੇ ਕਿਹਾ ਕਿ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਨਾਨਕਪੁਰਾ ਥੇਹ ਦੀਆਂ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਜ਼ੋਰਾਂ ਨਾਲ ਜਾਰੀ ਹੈ ਅਤੇ ਪਿੰਡ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਉਹ ਦਿਨ ਰਾਤ ਤਤਪਰ ਹਨ |
ਪਿਛਲੀ ਖ਼ਬਰ ਭਾਜਪਾ ਦੀ 14 ਦੀ ਬਦਲਾਅ ਰੈਲੀ ਪੰਜਾਬ ਦੇ ਸਿਆਸੀ ਸਮੀਕਰਨ ਬਦਲੇੇਗੀ : ਪ੍ਰਦੀਪ ਭੁੱਲਰ ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।