20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਖ਼ਾਲਸਾ ਕਾਲਜ ਮਹਿਤਾ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ' ਮਨਾਇਆ

ਅਜੀਤ ਡੈਸਕ 08-03-2026
ਚੌਕ ਮਹਿਤਾ, 7 ਮਾਰਚ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ' ਮਹਿਤਾ ਚੌਕ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ' ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਾਸ਼ਨ ਅਤੇ ਕਵਿਤਾ ਮੁਕਾਬਲਿਆਂ 'ਚ ਹਿੱਸਾ ਲਿਆ | ਉਨ੍ਹਾਂ ਨੇ ਆਪਣੇ ਭਾਸ਼ਣਾਂ ਰਾਹੀਂ ਸਮਾਜ ਵਿਚ ਔਰਤਾਂ ਦੀ ਮਹੱਤਤਾ ਤੇ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਵਿਚਾਰ ਪ੍ਰਗਟ ਕੀਤੇ | ਇਸ 'ਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਔਰਤਾਂ ਦੀ ਇੱਜ਼ਤ ਕਰਨ ਤੇ ਉਨ੍ਹਾਂ ਨੂੰ ਸਮਾਨ ਅਧਿਕਾਰ ਦੇਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਿਲਾਵਾਂ ਸਮਾਜ ਦੀ ਤਾਕਤ ਅਤੇ ਤਰੱਕੀ ਦਾ ਆਧਾਰ ਹਨ | ਇਕ ਪੜ੍ਹੀ-ਲਿਖੀ ਤੇ ਆਤਮ-ਨਿਰਭਰ ਮਹਿਲਾ ਹੀ ਮਜਬੂਤ ਸਮਾਜ ਦੀ ਨੀਂਹ ਰੱਖਦੀ ਹੈ | ਉਨ੍ਹਾਂ ਨੇ ਮਹਾਨ ਮਹਿਲਾਵਾਂ ਦੀਆਂ ਕਾਮਯਾਬੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿਚ ਅੱਗੇ ਵਧਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ | ਇਸ ਮੌਕੇ ਕਾਲਜ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਮੈਡਮ ਕੁਲਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਔਰਤਾਂ ਨੂੰ ਆਪਣਾ ਕਾਰੋਬਾਰ ਆਪਣੀ ਪਹਿਚਾਣ ਬਣਾਉਣ ਲਈ ਕਈ ਸਹੂਲਤਾਂ ਪ੍ਰਦਾਨ ਕਰ ਰਹੀ-ਵਿਧਾਇਕਾ ਜੀਵਨਜੋਤ ਕੌ... ਅਗਲੀ ਖ਼ਬਰ -ਮਾਮਲਾ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ- ਪਾਵਨ ਸਰੂਪ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।