03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਅਤੇ ਸੰਵਿਧਾਨਿਕ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ: ਮਿਆਦੀਆਂ

ਅਜੀਤ ਡੈਸਕ 29-03-2026
ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਖਡੂਰ ਸਾਹਿਬ ਤੋਂ ਐਮ.ਪੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਵਾਲੀ ਪਟੀਸ਼ਨ ਰੱਦ ਕਰਨ 'ਤੇ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਦਲਜੀਤ ਸਿੰਘ ਮਿਆਦੀਆਂ ਨੇ ਸਰਕਾਰਾਂ ਦੀਆਂ ਨੀਤੀਆਂ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਲਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ | ਪਰ ਹਰ ਵਾਰ ਉਨ੍ਹਾਂ ਦੀਆਂ ਅਰਜੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਸੰਸਦ ਵਿੱਚ ਨਾ ਬੋਲਣ ਦੇਣਾ ਲੋਕਤੰਤਰਿਕ ਅਧਿਕਾਰਾਂ ਦਾ ਘਾਣ ਹੈ | ਲੋਕਾਂ ਦੀ ਆਵਾਜ਼ ਨੂੰ ਨਾ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਮਿਟਾਇਆ ਜਾ ਸਕਦਾ ਹੈ | ਇਹ ਸੰਘਰਸ਼ ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਅਤੇ ਸੰਵਿਧਾਨਿਕ ਹੱਕਾਂ ਦੀ ਬਹਾਲੀ ਤੱਕ ਜਾਰੀ ਰਹੇਗਾ |
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਦੀ ਸਰਹੱਦੀ ਪਿੰਡ ਤੇੜਾ ਖ਼ੁਰਦ ਵਿਖੇ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਸ਼ਾਨਦਾਰ ਨਤੀਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।