01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂਆਂ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਦਿਹਾਤੀ ਵਿਚ ਮਿੱਲੀ ਵੱਡੀ ਨੁਮਾਇੰਦਗੀ <br/>

ਅਜੀਤ ਡੈਸਕ 13-04-2026
ਬਾਬਾ ਬਕਾਲਾ ਸਾਹਿਬ, 12 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦੀ ਸਿਫਾਰਸ਼ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਵੱਡੀ ਨੁਮਾਇੰਦਗੀ ਮਿਲੀ ਹੈ | ਜਿਸ ਤਹਿਤ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ਸਾ: ਸਰਪੰਚ ਅਤੇ ਮੌਜੂਦਾ ਮੈਂਬਰ ਬਲਾਕ ਸੰਮਤੀ ਸ: ਦਲਜੀਤ ਸਿੰਘ ਭੱਪੀ ਨੂੰ ਮੀਤ ਪ੍ਰਧਾਨ, ਸਾਬਕਾ ਸਰਪੰਚ ਗੁਰਦਿਆਲ ਸਿੰਘ ਕੰਗ ਬੁਟਾਰੀ ਨੂੰ ਜਨਰਲ ਸਕੱਤਰ, ਗੁਰਮੇਜ ਸਿੰਘ ਚੀਮਾ ਵੜੈਚ ਨੂੰ ਸਕੱਤਰ ਅਤੇ ਸਰਪੰਚ ਹਰਦਾਸ ਸਿੰਘ ਭਲਾਈਪੁਰ ਪੂਰਬਾਂ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ | ਸੰਤੋਖ ਸਿੰਘ ਭਲਾਈਪੁਰ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ: ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਕਤ ਨਵ ਨਿਯੁਕਤ ਅਹੁਦੇਦਾਰਾਂ ਨੂੰ ੁੰੰ ਵਧਾਈ ਦਿੱਤੀ ਹੈ | ਨਵ ਨਿਯੁਕਤ ਅਹੁਦੇਦਾਰਾਂ ਨੇ ਕਾਂਗਰਸ ਹਾਈਕਮਾਨ ਅਤੇ ਸੰਤੋਖ ਸਿੰਘ ਭਲਾਈਪੁਰ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਮਿਲੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਦੀ ਮਜ਼ਬੂਤੀ ਲਈ ਰਾਤ ਦਿਨ ਇਕ ਕਰ ਦੇਣਗੇ |

ਪਿਛਲੀ ਖ਼ਬਰ ਸਿੱਖਿਆ ਤੇ ਸਿਹਤ ਖੇਤਰ ਵਿਚ ਪੰਜਾਬ ਨੇ ਬਣਾਈ ਨਵੀਂ ਮਿਸਾਲ-ਰਾਜ ਕੁਮਾਰ ਲੁੱਧੜ <br/> ਅਗਲੀ ਖ਼ਬਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਲਈ ਟਰਾਲੀਆਂ ਦਾ ਵਿਸ਼ਾਲ ਕਾਫ਼ਲਾ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।