01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲੇਹਲ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-04-2026
ਤਰਸਿੱਕਾ, 12 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋ ਲੇਹਲ ਖਜਾਲਾ ਮਹਿਤਾ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੂਬਾ ਪੱਧਰੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਗੁੰਮਟਾਲਾ ਅਤੇ ਪਿ੍ੰ: ਬਲਵਿੰਦਰ ਕੌਰ ਨੇ ਮਾਣ ਨਾਲ ਦੱਸਿਆ ਕਿ ਖੁਸ਼ਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ 98.3 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਵਿਚ ਦਸਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਕੂਲ ਦੇ ਚਾਰ ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਅਤੇ 12 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਇਲਾਕੇ ਅਤੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 28 ਬੱਚਿਆਂ ਨੇ 80 ਫੀਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਬਾਕੀ ਬੱਚਿਆਂ ਦੇ ਵੀ ਚੰਗੇ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਡਾ. ਇੰਦਰਜੀਤ ਸਿੰਘ ਗੁਮਟਾਲਾ ਐੱਮ. ਡੀ., ਪਿ੍ੰ: ਬਲਵਿੰਦਰ ਕੌਰ ਅਤੇ ਵਾਈਸ ਪਿ੍ੰ: ਕਿਰਨ ਬਾਲਾ ਵਲੋਂ ਮੈਰਿਟ ਵਿਚ ਆਉਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਮਠਿਆਈ ਨਾਲ ਮੂੰਹ ਮਿੱਠਾ ਵੀ ਕਰਵਾਇਆ |

ਪਿਛਲੀ ਖ਼ਬਰ ਬੱਠੂਚੱਕ ਦੇ ਕਈ ਅਕਾਲੀ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ-ਗਿੱਲ ਅਗਲੀ ਖ਼ਬਰ ਸਿੱਖਿਆ ਤੇ ਸਿਹਤ ਖੇਤਰ ਵਿਚ ਪੰਜਾਬ ਨੇ ਬਣਾਈ ਨਵੀਂ ਮਿਸਾਲ-ਰਾਜ ਕੁਮਾਰ ਲੁੱਧੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।