01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰਾਜੀਵ ਅਨੇਜਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 13-04-2026
ਅੰਮਿ੍ਤਸਰ, 12 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀਯ ਵਪਾਰੀ ਭਲਾਈ ਬੋਰਡ ਦੇ ਮੈਂਬਰ ਅਤੇ ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ | ਇਸ ਮੌਕੇ ਰਾਜੀਵ ਅਨੇਜਾ ਨੇ ਰੇਖਾ ਗੁਪਤਾ ਨਾਲ ਕਈ ਰਾਜਨੀਤਿਕ ਅਤੇ ਵਪਾਰਕ ਹਿੱਤਾਂ 'ਤੇ ਚਰਚਾ ਕੀਤੀ | ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਦੇਸ਼ ਦੇ ਵਪਾਰੀਆਂ ਨੂੰ ਜੀ. ਐੱਸ. ਟੀ. ਕਾਰਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਲਾਭ ਲਈ ਨੀਤੀਆਂ, ਪਾਲਣਾ ਪ੍ਰਣਾਲੀਆਂ ਅਤੇ ਵਿੱਤੀ ਸਹਾਇਤਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ | ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਰਾਜੀਵ ਅਨੇਜਾ ਦੀਆਂ ਗੱਲਾਂ ਬਹੁਤ ਹੀ ਸਰਲ ਢੰਗ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹਰ ਵਪਾਰਕ ਭਾਈਚਾਰੇ ਨੂੰ ਉਸ ਸਮਰਪਣ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਸ ਨਾਲ ਰਾਜੀਵ ਅਨੇਜਾ ਵਪਾਰੀਆਂ ਦੀ ਭਲਾਈ ਲਈ ਕੰਮ ਕਰ ਰਹੇ ਹਨ |

ਪਿਛਲੀ ਖ਼ਬਰ ਥੋਕ 'ਚ ਲੱਗੀਆਂ ਗ਼ੈਰ ਵਿੱਦਿਅਕ ਡਿਊਟੀਆਂ ਨੇ ਐੱਸ. ਐੱਲ. ਏ. ਕਰਮਚਾਰੀਆਂ ਨੂੰ ਸਕੂਲੋਂ ਕੀਤਾ ਬਾਹਰ <br/> ਅਗਲੀ ਖ਼ਬਰ ਬੱਠੂਚੱਕ ਦੇ ਕਈ ਅਕਾਲੀ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ-ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।