31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੰਚਾਇਤ ਵਲੋਂ ਟੁੱਟੀਆਂ ਗਲੀਆਂ ਬਣਾਉਣ ਦਾ ਕੰਮ ਜ਼ੋਰਾਂ 'ਤੇ <br/>

ਅਜੀਤ ਡੈਸਕ 13-04-2026
ਓਠੀਆਂ, 12 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਰਹਿੰਦੇ ਵਿਕਾਸ ਦੇ ਕੰਮ ਅਤੇ ਟੁੱਟੀਆਂ ਗਲੀਆਂ ਨੂੰ ਪੂਰਾ ਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਦੀ ਪੰਚਾਇਤ ਵਲੋਂ ਟੁੱਟੀਆਂ ਗਲੀਆਂ, ਨਾਲੀਆਂ ਅਤੇ ਪੁਲੀਆਂ ਨੂੰ ਪਹਿਲ ਦੇ ਅਧਾਰ 'ਤੇ ਬਣਾਇਆ ਜਾ ਰਿਹਾ ਹੈ | ਇਸ ਸੰਬੰਧੀ ਪਿੰਡ ਦੇ ਸਰਪੰਚ ਤਰਲੋਚਨ ਸਿੰਘ ਨੇ ਪਿਛਲੇ 70 ਸਾਲਾ ਤੋਂ ਰਾਜ ਕਰ ਰਹੀਆਂ ਸਿਆਸੀ ਪਾਰਟੀਆਂ 'ਤੇ ਤਾਬੜ ਤੋੜ ਹਮਲੇ ਕਰਦਿਆਂ ਕਿਹਾ ਕਿ ਪਿਛਲੀਆਂ ਸਿਆਸੀ ਪਾਰਟੀਆਂ ਵਲੋਂ ਪਿਛਲੇ 70 ਸਾਲਾਂ ਤੋਂ ਪਾਰਟੀਬਾਜ਼ੀ ਕਾਰਨ ਪਿੰਡ ਦੀਆਂ ਗਲੀਆ ਨਹੀਂ ਬਣਾਈਆਂ ਗਈਆਂ, ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਕੁੱਟਿਆ | ਪੰਜਾਬ ਦੀ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਬਿਨਾਂ ਭੇਦ ਭਾਵ ਦੇ ਪਿੰਡਾਂ ਵਿਚੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਦੀਆਂ ਗਲੀਆਂ ਜੋ ਨਹੀਂ ਬਣੀਆਂ ਸਨ ਉਨ੍ਹਾਂ ਤੋਂ ਅਸੀਂ ਪਹਿਲ ਦੇ ਅਧਾਰ 'ਤੇ ਬਣਾ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਵਾਂਗੇ | ਇਸ ਮੌਕੇ ਮੈਂਬਰ ਹਰਮਨਜੀਤ ਸਿੰਘ, ਮੈਂਬਰ ਬਲਕਾਰ ਸਿੰਘ ਐੱਸ. ਜੀ. ਪੀ. ਸੀ., ਮੈਂਬਰ ਜਗਚਾਨਣ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੈੱਸ. ਡੀ. ਐੱਮ. ਸਮਰਾਲਾ ਨੇ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ ਅਗਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।