31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਤਲਬੀਰ ਸਿੰਘ ਗਿੱਲ ਵਲੋਂ ਆਬਾਦੀ ਵਰਪਾਲ ਅਤੇ ਸੋਹੀਆਂ ਕਲਾਂ ਵਿਖੇ ਜਨ ਸੰਪਰਕ ਮੁਹਿੰਮ 'ਸੰਵਾਦ' ਤਹਿਤ ਕੀਤੀ ਮੀਟਿੰਗ ਨੇ ਧਾਰਿਆ ਵਿਸ਼ਾਲ ਇਕੱਠ ਦਾ ਰੂਪ

ਅਜੀਤ ਡੈਸਕ 13-04-2026

ਮਜੀਠਾ, 12 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ 'ਸੰਵਾਦ' ਤਹਿਤ ਹਲਕਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਪਿੰਡ ਆਬਾਦੀ ਵਰਪਾਲ ਅਤੇ ਸੋਹੀਆਂ ਕਲਾਂ ਵਿਖੇ ਆਬਾਦੀ ਵਰਪਾਲ ਦੇ ਸੁਖਵਿੰਦਰ ਸਿੰਘ ਸੋਹੀ ਦੇ ਗ੍ਰਹਿ ਵਿਖੇ ਸੁਰਿੰਦਰ ਕੌਰ ਦੇ ਸਹਿਯੋਗ ਮੀਟਿੰਗ ਨਾਲ ਹੋਈ। ਇਸ ਮੀਟਿੰਗ ਨੇ ਵਿਸ਼ਾਲ ਇਕੱਠ ਦਾ ਰੂਪ ਧਾਰ ਲਿਆ। ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਪਿਛਲੇ ਸਾਲਾਂ ਦੌਰਾਨ ਮਾਨ ਸਰਕਾਰ ਵਲੋਂ ਕੀਤੇ ਗਏ ਇਤਿਹਾਸਕ ਅਤੇ ਲੋਕ ਪੱਖੀ ਕੰਮਾ ਬਾਰੇ ਵਿਸਥਾਰ ਨਾਲ ਗਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਚੋਣਾ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ ਜਿਹੜੀਆਂ ਗਾਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਹਰ ਘਰ ਨੂੰ ਮੁਫਤ ਬਿਜਲੀ, ਖੇਤੀ ਸੈਕਟਰ ਵਾਸਤੇ 24 ਘੰਟੇ ਨਿਰਵਿਘਨ ਬਿਜਲੀ, ਨੌਜਵਾਨਾ ਨੂੰ ਰੁਜ਼ਗਾਰ ਦੇਣਾ, ਸੂਬੇ ਦੀ ਹਰੇਕ ਔਰਤ ਨੂੰ 1000, 1500 ਰੁਪਏ ਦੇਣਾ, ਸਭ ਤੋਂ ਵੱਡੀ ਗਾਰੰਟੀ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਦੇ ਮੁਫਤ ਡਾਕਟਰੀ ਇਲਾਜ ਕਰਵਾਉਣ ਵਾਲਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਾਲਾ ਕਾਰਡ ਬਣਾ ਕੇ ਦੇਣਾ, ਮੁੱਖ ਮੰਤਰੀ ਤੀਰਥ ਯਾਤਰਾ ਆਦਿ ਪੂਰੀਆਂ ਕੀਤੀਆਂ ਹਨ। ਪਿੰਡ ਵਾਸੀਆਂ ਨੇ ਸਰਕਾਰ ਦੀਆਂ ਨੀਤੀਆਂ ਤੇ ਪੂਰਾ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ 2027 ਦੀਆਂ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਪਿੰਡ ਵਿਚੋਂ ਵੱਡੀ ਜਿੱਤ ਕਰਾਈ ਜਾਵੇਗੀ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ, ਪਰਮਿੰਦਰ ਸਿੰਘ ਉਪਲ, ਸੁਖਵਿੰਦਰ ਸਿੰਘ ਸੋਹੀ, ਸੁਰਜੀਤ ਸਿੰਘ ਗਿੱਲ, ਸੁਖਚੈਨ ਸਿੰਘ ਭੰਗਵਾਂ, ਬੀ.ਡੀ.ਪੀ.ਓ. ਅਮਨਦੀਪ ਸਿੰਘ ਮੰਨਣ, ਐੱਸ.ਐੱਚ.ਓ. ਕਰਮਪਾਲ ਸਿੰਘ, ਹਰਚਰਨ ਸਿੰਘ ਸੋਹੀ, ਗੁਰਭੇਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨÏਜਵਾਨ ਦੀ ਕੰਬਾਈਨ ਨਾਲ ਟੱਕਰ- ਗਰਦਨ ਧੜ ਤੋਂ ਹੋਈ ਵੱਖ ਅਗਲੀ ਖ਼ਬਰ ਐੈੱਸ. ਡੀ. ਐੱਮ. ਸਮਰਾਲਾ ਨੇ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।