02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬੱਚਿਆਂ ਲਈ ਸਿਹਤ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 18-04-2026
ਅੰਮਿ੍ਤਸਰ, 17 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ 'ਤੇ ਨਿਊਲਮ ਵਿਭਾਗ ਨੇ ਬੱਚਿਆਂ ਲਈ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | 8ਵੀਂ ਪੋਸ਼ਨ ਪਖਵਾੜਾ ਮੁਹਿੰਮ ਦੇ ਹਿੱਸੇ ਵਜੋਂ ਸੁਪਰਡੈਂਟ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਹ ਕੈਂਪ ਲਗਾਇਆ ਗਿਆ | ਜਿਸ 'ਚ ਸੁਪਰਡੈਂਟ ਅਤੇ ਸਥਾਨਕ ਆਂਗਣਵਾੜੀ ਵਰਕਰਾਂ ਅਤੇ ਸਵੈ ਸਹਾਇਤਾ ਸਮੂਹਾਂ ਨੇ ਸਹਿਯੋਗ ਕੀਤਾ | ਇਸ ਦੌਰਾਨ ਅਧਿਕਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਬੱਚਿਆਂ ਦੇ ਸਰੀਰਿਕ ਵਿਕਾਸ ਨੂੰ ਪਹਿਚਾਣਨ ਲਈ ਬੱਚਿਆਂ ਦੇ ਭਾਰ ਅਤੇ ਉਚਾਈ ਨੂੰ ਧਿਆਨ ਨਾਲ ਮਾਪਿਆ | ਇਸ ਮੌਕੇ 'ਤੇ ਟੀਮ ਨੇ ਹਾਜ਼ਰੀਨ ਨਾਲ ਸਿਹਤਮੰਦ ਪੋਸ਼ਣ ਸੰਬੰਧੀ ਪਕਵਾਨਾਂ ਨੂੰ ਸਾਂਝਿਆ ਕੀਤਾ | ਇਸ ਤੋਂ ਇਲਾਵਾ ਸਮਾਗਮ ਨੂੰ ਬਹੁਤ ਜ਼ਿਆਦਾ ਬਿਹਤਰ ਬਣਾਉਣ ਲਈ ਬੱਚਿਆਂ 'ਚ ਡਰਾਇੰਗ ਮੁਕਾਬਲਾ ਵੀ ਕਰਵਾਇਆ ਗਿਆ |

ਪਿਛਲੀ ਖ਼ਬਰ ਗੁਰੂ ਨਾਨਕ ਮਾਡਲ ਸਕੂਲ ਮਜੀਠਾ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਪੀਅਰ ਲਰਨਿੰਗ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।