01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਜਨਾਲਾ ਨੇੜੇ ਸੱਕੀ ਨਾਲੇ 'ਚੇ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 18-04-2026

ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਰਾਏਦਾਦੂ ਨਜ਼ਦੀਕ ਸੱਕੀ ਨਾਲੇ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਤੈਰਦੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਸੱਕੀ ਦੇ ਪੁੱਲ ਤੋਂ ਹੇਠਾਂ ਪਈ ਸੀ ਅਤੇ ਉਸ ਦੇ ਸਰੀਰ ਤੇ ਸੱਟਾਂ ਦੇ ਕਾਫੀ ਨਿਸ਼ਾਨ ਹਨ, ਕੇਸਧਾਰੀ ਨੌਜਵਾਨ ਦੀ ਇੱਕ ਬਾਂਹ ਤੇ ਸੰਧੂ ਲਿਖਿਆ ਹੋਇਆ ਹੈ ਤੇ ਦੂਸਰੀ ਬਾਂਹ ਤੇ ਟੈਟੂ ਬਣਿਆ ਹੋਇਆ ਹੈ, ਸ਼ੱਕ ਇਹ ਜਿਤਾਇਆ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਤਲ ਕਰਕੇ ਲਾਸ਼ ਖੁਰਦ ਬੁਰਦ ਕਰਨ ਦੇ ਇਰਾਦੇ ਨਾਲ ਸੱਕੀ ਨਾਲੇ ਵਿਚ ਸੁੱਟ ਦਿੱਤੀ ਗਈ ਹੋਵੇਗੀ | ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਵਲੋਂ ਲਾਸ਼ ਨੂੰ ਸੱਕੀ ਨਾਲੇ ਵਿਚੋਂ ਬਾਹਰ ਕਢਵਾ ਕੇ ਪਹਿਚਾਣ ਲਈ ਸਿਵਲ ਹਸਪਤਾਲ ਅਜਨਾਲਾ ਦੇ ਪੋਸਟਮਾਰਟਮ ਹਾਊਸ ਵਿਖੇ ਰੱਖ ਦਿੱਤਾ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਫੋਨ ਕਾਲ ਤੇ ਕਿਸੇ ਵਿਅਕਤੀ ਨੇ ਦੱਸਿਆ ਸੀ ਕਿ ਪਿੰਡ ਤਲਵੰਡੀ ਰਾਏਦਾਦੂ ਤੋਂ ਵੰਝਾਂਵਾਲਾ ਰੋਡ ਤੇ ਸੱਕੀ ਨਾਲੇ ਦੇ ਪੁਲ ਹੇਠਾਂ ਇੱਕ ਨੌਜਵਾਨ ਦੀ ਲਾਸ਼ ਪਾਣੀ ਵਿਚ ਤੈਰ ਰਹੀ ਹੈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਕਰਮਚਾਰੀਆਂ ਵਲੋਂ ਉਕਤ ਨੌਜਵਾਨ ਦੀ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕਢਵਾ ਕੇ ਦੇਖਿਆ ਤਾਂ ਨੌਜਵਾਨ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਸਨ | ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਹੁਣ ਤੱਕ ਪਹਿਚਾਣ ਨਹੀਂ ਹੋ ਸਕੀ ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਉਸ ਦੀ ਲਾਸ਼ ਨੂੰ ਪਹਿਚਾਣ ਲਈ 72 ਘੰਟਿਆਂ ਤੱਕ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ਵਿਚ ਰੱਖ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਹਾੜੀ ਫ਼ਸਲ ਦੀ ਆਰੰਭਤਾ ਦੌਰਾਨ ਸ਼ੁਭ ਮਹੂਰਤ ਮੌਕੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।