01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਵੱਛ ਭਾਰਤ ਅਭਿਆਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 19-04-2026
ਅਜਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਪਿ੍ੰਸੀਪਲ ਇੰਦਰਜੀਤ ਸਿੰਘ ਦੇ ਸਹਿਯੋਗ ਨਾਲ ਸਵੱਛ ਭਾਰਤ ਅਭਿਆਨ ਸਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਏ.ਡੀ.ਸੀ ਦਫ਼ਤਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਮੈਡਮ ਸ਼ਿਵਾਨੀ ਕਨਵਰ ਵੱਲੋਂ ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਬੱਚਿਆਂ ਨੂੰ ਇਹ ਵੀ ਸਮਝਾਇਆ ਕਿ ਕੂੜੇ ਦੀ ਸਹੀ ਸੰਭਾਲ ਨਾਲ ਅਸੀਂ ਕਿਵੇਂ ਖਾਦ ਤਿਆਰ ਕਰ ਸਕਦੇ ਹਾਂ, ਜੋ ਕਿ ਵਾਤਾਵਰਨ ਲਈ ਲਾਭਕਾਰੀ ਹੈ | ਕੈਂਪ ਦੌਰਾਨ ਬੱਚਿਆਂ ਨਾਲ ਸਵੱਛ ਭਾਰਤ ਸਬੰਧੀ ਸਵਾਲ ਜਵਾਬ ਵੀ ਕੀਤੇ ਅਤੇ ਗਏ, ਜਿਨ੍ਹਾਂ ਵਿਦਿਆਰਥੀਆਂ ਨੇ ਸਹੀ ਜਵਾਬ ਦਿੱਤੇ, ਉਨ੍ਹਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਪਰਡੈਂਟ ਦਵਿੰਦਰ ਠਾਕੁਰ, ਸੈਨੇਟਰੀ ਇੰਚਾਰਜ ਪ੍ਰਦੀਪ ਤ੍ਰੇਹਨ, ਮੈਡਮ ਰੁਪਿੰਦਰ ਕੌਰ, ਮੋਟੀਵੇਟਰ ਪੂਜਾ ਅਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਮਨੁੱਖੀ ਅਧਿਕਾਰਾਂ ਦਾ ਕਰ ਰਹੀ ਹੈ ਕਤਲ-ਜਸਕਰਨ ਸਿੰਘ ਰਿਆੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।