01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਿਹਤ ਵਿਭਾਗ ਦੀ ਟੀਮ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 19-04-2026
ਬਿਆਸ, 18 ਅਪ੍ਰੈਲ (ਨਰਿੰਦਰ ਸਿੰਘ)-ਨਜ਼ਦੀਕੀ ਪਿੰਡ ਬੁੱਢਾ ਥੇਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ ਵਿਖੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਨੀਰਜ ਭਾਟੀਆ ਦੀ ਅਗਵਾਈ ਹੇਠ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਦੌਰਾਨ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਅੱਖਾਂ ਦੇ ਮਾਹਿਰ ਸੀਨੀਅਰ ਡਾਕਟਰ ਬਿਕਰਮਜੀਤ ਸਿੰਘ ਵਲੋਂ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫਤ ਐਨਕਾਂ ਵੀ ਵੰਡੀਆਂ ਗਈਆਂ | ਇਸ ਦੌਰਾਨ ਗੱਲਬਾਤ ਕਰਦੇ ਹੋਏ ਡਾਕਟਰ ਬਿਕਰਮਜੀਤ ਸਿੰਘ ਨੇ ਦਸਿਆ ਕਿ ਕੈਂਪ ਵਿਚ ਕਰੀਬ 130 ਮਰੀਜਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਹੈ ਅਤੇ ਨਾਲ ਹੀ ਮੁਫਤ ਐਨਕਾਂ ਵੀ ਵੰਡੀਆਂ ਗਈਆਂ ਹਨ |
ਪਿਛਲੀ ਖ਼ਬਰ ਅਜਨਾਲਾ ਦੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਕੀਤਾ ਹਾਲੋ-ਬੇਹਾਲ <br/> ਅਗਲੀ ਖ਼ਬਰ ਸਵੱਛ ਭਾਰਤ ਅਭਿਆਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।