17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਦਸਮੇਸ਼ ਕਾਲਜ ਫ਼ਾਰ ਵੁਮੈਨ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 30-04-2026
ਚੌਂਕ ਮਹਿਤਾ, 29 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਕ ਵਿਖੇ ਕੱਲ੍ਹ ਬੀਤੇ ਦਿਨੀਂ ਬੀ. ਏ. ਭਾਗ ਛੇਵੇਂ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਹ ਵਿਦਾਇਗੀ ਪਾਰਟੀ ਕਾਲਜ ਦੇ ਕੈਂਪਸ ਵਿਖੇ 'ਕਦੇ ਅਲਵਿਦਾ ਨਾ ਕਹਿਣਾ' ਦੇ ਥੀਮ ਨੂੰ ਮੁੱਖ ਰੱਖਦੇ ਕਰਵਾਈ ਗਈ | ਇਸ ਵਿਦਾਇਗੀ ਸਮਾਰੋਹ ਵਿਚ ਵਿਦਿਆਰਥਣਾਂ ਦੁਆਰਾ ਸੱਭਿਆਚਾਰਕ ਗੀਤਾਂ ਉੱਪਰ ਪੇਸ਼ਕਾਰੀ ਕੀਤੀ ਗਈ | ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਕਾਮਯਾਬੀ ਹਾਸਿਲ ਕਰਨ ਦੀ ਪ੍ਰੇਰਣਾ ਦਿੱਤੀ | ਇਸ ਸਮਾਰੋਹ ਦੌਰਾਨ ਰਵਨੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ ਜਿਸ ਵਿਚ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ 'ਤੇ ਅਧਾਰਿਤ ਸਵਾਲ ਪੁੱਛੇ ਗਏ | ਜਿਸ ਤੋਂ ਬਾਅਦ ਕੋਮਲਪ੍ਰੀਤ ਕੌਰ ਨੂੰ ਮਿਸ ਫੇਅਰਵੈਲ, ਮਨਦੀਪ ਕੌਰ ਨੂੰ ਮਿਸ ਚਾਰਮਿੰਗ ਅਤੇ ਅਰਸ਼ਦੀਪ ਕੌਰ ਨੂੰ ਇਨੋਸੈਂਟ ਦਾ ਖਿਤਾਬ ਦਿੱਤਾ ਗਿਆ | ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੜਕੀਆਂ ਨੂੰ ਹਮੇਸ਼ਾ ਤਰੱਕੀ ਦੀ ਰਾਹ ਵੱਲ ਵਧੱਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਪਿ੍ੰ: ਗੁਰਬੀਰ ਕੌਰ, ਹਰਪ੍ਰੀਤ ਕੌਰ, ਰਵਿੰਦਰ ਕੌਰ ਅਤੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਮਜੀਠਾ ਵਿਖੇ ਰੋਸ ਧਰਨਾ ਅੱਜ <br/> ਅਗਲੀ ਖ਼ਬਰ ਦਾਣਾ ਮੰਡੀ 'ਚੋਂ ਕਣਕ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਗਰੋਹ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।