ਮਜੀਠਾ, 29 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਪੰਜਾਬ ਵਿਚ ਬਿਜਲੀ ਦੇ ਲੰਬੇ ਲੰਬੇ ਕੱਟ ਲੱਗਣ ਕਾਰਨ ਸੂਬੇ ਦੀ ਜਨਤਾ ਬੇਹੱਦ ਪ੍ਰੇਸ਼ਾਨ ਹੋ ਰਹੀ ਹੈ | ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਸਹੀ ਸਮੇਂ ਸਿਰ ਬਿਜਲੀ ਖਰੀਦ ਦੇ ਸਮਝੌਤੇ ਤੈਅ ਨਾਂ ਕਰਨ ਕਰਕੇ ਪੰਜਾਬ ਦੇ ਲੋਕਾਂ ਨੂੰ ਸਜ਼ਾ ਭੁਗਤਣੀ ਪੈ ਰਹੀ ਹੈ | ਵੱਧ ਰਹੀ ਗਰਮੀ ਕਰਕੇ ਆਉਣ ਵਾਲੇ ਦਿਨਾਂ ਵਿਚ ਇਹ ਬਿਜਲੀ ਦਾ ਸੰਕਟ ਹੋਰ ਵੀ ਗੰਭੀਰ ਰੂਪ ਧਾਰਨ ਕਰ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਅਤੇ ਗਗਨਦੀਪ ਸਿੰਘ ਭਕਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਅਗੇ ਕਿਹਾ ਕਿ ਇਸ ਗੰਭੀਰ ਵਿਸ਼ੇ ਦੇ ਸੰਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਤੇ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੱਲ੍ਹ 30 ਅਪ੍ਰੈਲ ਦਿਨ ਸ਼ੁੱਕਰਵਾਰ 11 ਵਜੇ ਬਿਜਲੀ ਘਰ ਮਜੀਠਾ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ |
ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਘਰ ਮਜੀਠਾ ਵਿਖੇ ਰੋਸ ਧਰਨਾ ਅੱਜ <br/>
ਅਜੀਤ ਡੈਸਕ
30-04-2026