ਅਜਨਾਲਾ, 29 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 10 ਭੱਖਾ ਤਾਰਾ ਸਿੰਘ ਵਿਖੇ ਅੱਜ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ 'ਆਪ' ਦੇ ਪੁਰਾਣੇ ਆਗੂ ਬੀਰ ਸਿੰਘ ਭੱਖਾ ਤੇ ਭਾਜਪਾ ਨਾਲ ਸੰਬੰਧਿਤ ਹੋਰ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਬੀਰ ਸਿੰਘ ਭੱਖਾ ਤੋਂ ਇਲਾਵਾ ਬਲਜੀਤ ਸਿੰਘ, ਹਰਦੀਪ ਸਿੰਘ, ਹਰਜਿੰਦਰ ਸਿੰਘ, ਤੇਜ਼ੀ ਭੱਖਾ, ਪੰਨਾ, ਲੱਖਾ ਸਿੰਘ, ਮਿੰਦਾ ਸਿੰਘ, ਦਾਸੂ ਭੱਖਾ ਅਤੇ ਕਾਕਾ ਸਿੰਘ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਂਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਭਾਈਵਾਲ ਹੋਣਗੇ | ਇਸ ਦੌਰਾਨ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਦੇਸ਼ ਅੰਦਰ ਰਾਜ ਕਰ ਰਹੀ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਲੋਕ ਹੁਣ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਲਖਵਿੰਦਰ ਸਿੰਘ ਭੱਖਾ, ਨਵਾਬ ਸਿੰਘ ਭੱਖਾ, ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ, ਇਕਬਾਲ ਸਿੰਘ ਸ਼ਿੰਟੂ ਚਾਵਲਾ, ਧਰਮਿੰਦਰ ਸਿੰਘ ਗਿੱਲ ਫੁੱਲੇਚੱਕ, ਪ੍ਰਧਾਨ ਗੁਰਜੰਟ ਸਿੰਘ ਅਜਨਾਲਾ, ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ, ਪੀ.ਏ. ਗੁਰਭੇਜ ਸਿੰਘ ਭੱਟੀ, ਜਗਰੂਪ ਸਿੰਘ, ਰੂਬੀ ਮਾਹਲ ਅਤੇ ਕਮਲ ਥੋਬਾ ਆਦਿ ਹਾਜ਼ਰ ਸਨ |
'ਆਪ' ਆਗੂ ਬੀਰ ਸਿੰਘ ਭੱਖਾ ਸਮੇਤ ਹੋਰ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>
ਅਜੀਤ ਡੈਸਕ
30-04-2026