ਅਜਨਾਲਾ, 29 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਨਗਰ ਪੰਚਾਇਤ ਅਜਨਾਲਾ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤਾਂ ਹਾਸਿਲ ਕਰਨਗੇ | ਇਹ ਪ੍ਰਗਟਾਵਾ ਕਰਦਿਆਂ 'ਆਪ' ਹਲਕਾ ਅਜਨਾਲਾ ਦੇ ਨੌਜਵਾਨ ਆਗੂ ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਚੋਣਾਂ ਵਾਂਗ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦੀ ਹੋਈ ਵਿਰੋਧੀਆਂ ਨੂੰ ਕਰਾਰੀ ਹਾਰ ਦੇਵੇਗੀ | ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਅੰਦਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਦਾ ਉਨ੍ਹਾਂ ਵਿਚ ਭਰੋਸਾ ਲਗਾਤਾਰ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ ਸਰਹੱਦੀ ਤੇ ਪਛੜੇ ਹਲਕੇ ਅਜਨਾਲਾ ਅੰਦਰ ਕਰੋੜਾਂ ਰੁਪਏ ਖ਼ਰਚ ਕਰਕੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਕਾਰਨ ਆਮ ਲੋਕ ਪਾਰਟੀ ਦੇ ਹੱਕ ਵਿਚ ਖੜ੍ਹੇ ਹੋ ਰਹੇ ਹਨ | ਸਰਪੰਚ ਨਿਤਿਸ਼ ਸ਼ਾਹ ਨੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਵਿਚ 15-0 ਨਾਲ ਜਿੱਤ ਦਰਜ ਕਰੇਗੀ |
ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਨਗਰ ਪੰਚਾਇਤ ਅਜਨਾਲਾ ਦੇ ਸਾਰੇ 'ਆਪ' ਉਮੀਦਵਾਰ ਸ਼ਾਨ ਨਾਲ ਜਿੱਤਣਗੇ-ਸਰਪੰਚ ਨਿਤੀਸ਼ ਸ਼ਾਹ <br/>
ਅਜੀਤ ਡੈਸਕ
30-04-2026