ਰਈਆ, 29 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਪਿਛਲੇ ਤਿੰਨ ਸਾਲ ਪਹਿਲਾਂ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ 'ਤੇ ਲੱਗੀ ਐੱਨ.ਐੱਸ.ਏ. ਕੁਝ ਦਿਨ ਪਹਿਲਾਂ ਰੱਦ ਹੋਣ ਉਪਰੰਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਸੱਚੇ ਪਾਤਸ਼ਾਹ ਦਾ ਕੋਟਿ-ਕੋਟਿ ਸ਼ੁਕਰਾਨਾ ਕੀਤਾ ਗਿਆ | ਪਿੰਡ ਜੱਲੂਪੁਰ ਖੈੜਾ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਵਿਖੇ ਪਰਸੋਂ ਰੋਜ਼ ਤੋਂ ਆਰੰਭ ਹੋਏ ਅਖੰਡ ਪਾਠ ਦੇ ਭੋਗ ਅੱਜ ਸ਼ਰਧਾ ਭਾਵਨਾ ਨਾਲ ਪਾਏ ਗਏ | ਇਸ ਮੌਕੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਮੁੱਖ ਤੌਰ 'ਤੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਬੀਬੀ ਸੰਦੀਪ ਕੌਰ, ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਕੁਲਵੰਤ ਸਿੰਘ, ਚਾਚਾ ਪਲਵਿੰਦਰ ਸਿੰਘ, ਬਲਦੇਵ ਸਿੰਘ ਜੱਲੂਪੁਰ, ਸੁਖਚੈਨ ਸਿੰਘ ਜੱਲੂਪੁਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ (ਨਜ਼ਰਬੰਦ ਡਿਬਰੂਗੜ੍ਹ ਜੇਲ੍ਹ) ਅਤੇ ਬਾਕੀ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਭਾਵੁਕ ਹੋਏ ਬਾਪੂ ਤਰਸੇਮ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਥੇ ਉਹ ਐੱਨ. ਐੱਸ. ਏ. ਰੱਦ ਹੋਣ 'ਤੇ ਕੋਟਿਨ-ਕੋਟਿ ਸ਼ੁਕਰਾਨਾ ਗੁਰੂ ਸਾਹਿਬ ਦਾ ਕਰਦੇ ਹਨ ਉਥੇ ਹੀ ਉਨ੍ਹਾਂ ਦੇ ਪਰਿਵਾਰ ਦਾ ਸਾਥ ਦੇਣ ਲਈ ਸਮੂਹ ਸੰਗਤਾਂ ਦਾ ਵੀ ਤਹਿ ਦਿਲ ਤੋਂ ਬਹੁਤ-ਬਹੁਤ ਧੰਨਵਾਦ ਵੀ ਕਰਦੇ ਹਨ | ਇਸ ਮੌਕੇ ਮੌਕੇ ਸਕੱਤਰ ਜਨਰਲ ਭਾਈ ਮਨਦੀਪ ਸਿੰਘ (ਭਰਾਤਾ ਸ਼ਹੀਦ ਭਾਈ ਦੀਪ ਸਿੱਧੂ), ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬਾਬੂ ਸਿੰਘ ਬਰਾੜ, ਪਾਰਟੀ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ, ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਜਤਿੰਦਰ ਸਿੰਘ ਮਹਿਤਾ ਅਤੇ ਭਾਈ ਜੁਗਰਾਜ ਸਿੰਘ ਮਹਿਤਾ ਸਹਾਇਕ ਦਫ਼ਤਰ ਸਕੱਤਰ, ਸ਼ਮਸ਼ੇਰ ਸਿੰਘ ਪੱਧਰੀ ਮੀਡੀਆ ਇੰਚਾਰਜ, ਭਾਈ ਅਮਨਦੀਪ ਸਿੰਘ ਡੱਡੂਆਣਾ ਪ੍ਰਧਾਨ ਅੰਮਿ੍ਤਸਰ ਸ਼ਹਿਰੀ, ਭਾਈ ਜਸਕਰਨ ਸਿੰਘ ਰਿਆੜ ਪ੍ਰਧਾਨ ਅੰਮਿ੍ਤਸਰ ਦਿਹਾਤੀ, ਪਿ੍ਥੀਪਾਲ ਸਿੰਘ, ਭਾਈ ਅਵਤਾਰ ਸਿੰਘ ਕਾਹਨਗੜ੍ਹ ਸੰਗਰੂਰ, ਅੰਮਿ੍ਤਸਰ ਦਿਹਾਤੀ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਹਰਜਿੰਦਰ ਸਿੰਘ ਸਰਪੰਚ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿੱਲੋਂ, ਭਾਈ ਸੰਦੀਪ ਸਿੰਘ ਰੁਪਾਲੋਂ ਅਤੇ ਜੁਗਰਾਜ ਸਿੰਘ ਲਾਲਾਨੰਗਲ ਸਾਰੇ ਹਲਕਾ ਇੰਚਾਰਜ, ਭਾਈ ਭੁਪਿੰਦਰ ਸਿੰਘ ਗੱਦਲੀ (ਭਰਾਤਾ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁੱਖਾ), ਭਾਈ ਦਯਾ ਸਿੰਘ ਜੀ, ਭਾਈ ਰਸ਼ਪਾਲ ਸਿੰਘ ਸੋਸਣ, ਬੀਬੀ ਮਨਜੀਤ ਕੌਰ, ਭਾਈ ਪੱਪਲਪ੍ਰੀਤ ਦੇ ਮਾਤਾ ਜੀ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਰਣਜੀਤ ਸਿੰਘ ਰਾਣਾ ਜੱਲੂਪੁਰ, ਬਿੱਲਾ ਜੱਲੂਪੁਰ, ਭਾਈ ਚਰਨਜੀਤ ਸਿੰਘ ਗਾਲਿਬ, ਹਾਜੀ ਬਿੱਟੂ ਚੌਹਾਨ, ਭਾਈ ਦਲਜੀਤ ਸਿੰਘ ਸੋਢੀ, ਬਾਬਾ ਬਿਬੇਕ ਸਿੰਘ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਜਗਜੀਤ ਸਿੰਘ ਰਾਮੂਵਾਲ, ਭਾਈ ਗੁਰਜਿੰਦਰ ਸਿੰਘ ਖਾਪੜਖੇੜੀ, ਮਨਜਿੰਦਰ ਸਿੰਘ ਬੁੰਡਾਲਾ, ਭਾਈ ਰਸ਼ਪਾਲ ਸਿੰਘ, ਭਾਈ ਨਿਰਭੈ ਸਿੰਘ ਅਜਨਾਲਾ ਅਤੇ ਵੱਡੀ ਗਿਣਤੀ ਵਿਚ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ |