ਬਾਬਾ ਬਕਾਲਾ ਸਾਹਿਬ, 29 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਕਿਸਾਨ ਵਿਭਾਗ) ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਹਲਕਾ ਇੰਚਾਰਜ ਤੇ ਸਾਬਕਾ ਕਾਂਗਰਸੀ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦੀ ਸਿਫਾਰਸ਼ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ ਅਤੇ ਮੈਂਬਰ ਬਲਾਕ ਸੰਮਤੀ, ਨੂੰ ਪੰਜਾਬ ਪ੍ਰਦੇਸ਼ ਕਾਂਗਰਸ (ਕਿਸਾਨ ਵਿੰਗ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਚੇਅਰਮੈਨ ਕਿਰਨਜੀਤ ਸਿੰਘ ਸੰਧੂ (ਮਿੱਠਾ) ਦੇ ਦਸਤਖਤਾਂ ਹੇਠ ਪੰਜਾਬ ਕਾਂਗਰਸ ਭਵਨ, ਸੈਕਟਰ-15 ਏ, ਚੰਡੀਗੜ੍ਹ ਤੋਂ ਜਾਰੀ ਪੱਤਰ ਨੰ: 713 ਮੁਤਾਬਕ ਸਰਪੰਚ ਇਕਬਾਲ ਸਿੰਘ ਬੱਲ ਨੂੰ ੁੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਐ ਕਾਂਗਰਸ ਪ੍ਰਧਾਨ ਸ੍ਰੀ ਮਲਿਕ ਅਰਜਨ ਖੜਗੇ ਅਤੇ ਸੁਖਪਾਲ ਸਿੰਘ ਖਹਿਰਾ ਪ੍ਰਧਾਨ ਆਲ ਇੰਡੀਆ ਕਾਂਗਰਸ ਦੀ ਅਗਵਾਈ ਹੇਠ ਸੂਬੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਸ਼ੁੱਭ ਇੱਛਾਵਾਂ ਭੇਜੀਆਂ ਗਈਆਂ ਹਨ | ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਜਿੱਥੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਚੇਅਰਮੈਨ ਕਿਰਨਜੀਤ ਸਿੰਘ ਸੰਧੂ (ਮਿੱਠਾ) ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਇਕਬਾਲ ਸਿੰਘ ਬੱਲ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਇਸ ਨਿਯੁਕਤੀ ਨਾਲ ਜਿੱਥੇ ਪੰਜਾਬ ਵਿਚ ਕਾਂਗਰਸ ਨੂੰ ੰ ਵੱਡਾ ਬਲ ਮਿਲੇਗਾ, ਉਥੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ | ਸਰਪੰਚ ਇਕਬਾਲ ਸਿੰਘ ਬੱਲ ਨੇ ਕਾਂਗਰਸ ਹਾਈਕਮਾਨ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਮਿਲੀ ਹੋਈ ਸੇਵਾ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਦੀ ਮਜ਼ਬੂਤੀ ਲਈ ਰਾਤ ਦਿਨ ਇਕ ਕਰ ਦੇਣਗੇ | ਸ: ਬੱਲ ਦੀ ਇਸ ਨਿਯੁਕਤੀ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਾਂਗਰਸੀ ਵਰਕਰਾਂ ਵਿਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ |