16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪਿ੍ੰਸੀਪਲ ਮਾਨ ਦੀ ਪਤਨੀ ਬਲਜੀਤ ਕੌਰ ਹਾਦਸੇ 'ਚ ਜ਼ਖ਼ਮੀ <br/>

ਅਜੀਤ ਡੈਸਕ 30-04-2026
ਬਾਬਾ ਬਕਾਲਾ ਸਾਹਿਬ, 29 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ ਦੇ ਧਰਮ ਸੁਪਤਨੀ ਸ੍ਰੀਮਤੀ ਬਲਜੀਤ ਕੌਰ ਮਾਨ, ਜੋ ਖੁਦ ਵੀ ਇਸੇ ਸਕੂਲ ਵਿਚ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਹਨ, ਬੀਤੇ ਦਿਨੀਂ ਇਕ ਘਰੇਲੂ ਹਾਦਸੇ ਵਿਚ ਜ਼ਖ਼ਮੀਂ ਹੋ ਗਏ ਸਨ | ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਮੈਡਮ ਮਾਨ ਦੇ ਜਲਦੀ ਸਿਹਤਯਾਬ ਹੋਣ ਲਈ ਕਾਮਨਾ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਹੰਸਰਾਜ ਸਿੰਘ ਧਿਆਨਪੁਰ, ਗੁਰਪ੍ਰੀਤ ਸਿੰਘ ਉੱਪਲ, ਪਿ੍ੰਸੀਪਲ ਤਰਨਦੀਪ ਸਿੰਘ, ਬਲਰਾਜ ਸਿੰਘ ਸਿੱਧੂ, ਕੰਵਰ ਨੌਨਿਹਾਲ ਸਿੰਘ, ਸਰਬਜੀਤ ਸਿੰਘ ਜਲਾਲ ਉਸਮਾ, ਜੋਗਿੰਦਰ ਸਿੰਘ ਪਾਇਲਟ, ਪ੍ਰਤਾਪ ਸਿੰਘ, ਬਲਜਿੰਦਰ ਸਿੰਘ ਟੋਨੀ ਪੱਡੇਆਣਾ, ਇੰਸਪੈਕਟਰ ਤਰਲੋਚਨ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ. ਡੀ. ਐਮ. ਦਫ਼ਤਰ ਪਾਇਲ ਸਾਹਮਣੇ ਮਦਨੀਪੁਰ ਦੀ ਅਗਵਾਈ 'ਚ ਧਰਨਾ ਅੱਜ-ਜਥੇਦਾਰ ਦੌਲਤਪੁਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਖ਼ਿਲਾਫ਼ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਦੇ ਦਫ਼ਤਰ ਮੂਹਰੇ ਰੋਸ ਧਰਨਾ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।