ਅਟਾਰੀ, 30 ਅਪ੍ਰੈਲ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਆਈ.ਸੀ.ਐੱਸ.ਈ. ਵਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸੇਂਟ ਜੋਸਫ ਕਾਨਵੈਂਟ ਸਕੂਲ ਖਾਸਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਤ-ਪ੍ਰਤੀਸ਼ਤ ਨਤੀਜਾ ਹਾਸਿਲ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | 10ਵੀਂ ਜਮਾਤ ਦੇ ਨਤੀਜਿਆਂ ਵਿਚ ਹਰਪ੍ਰਤਾਪ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ, ਹਸਰਤ ਕੌਰ ਗਿੱਲ ਨੇ 94.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਯੁਵਰਾਜ ਸਿੰਘ ਨੇ 93 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 12ਵੀਂ ਜਮਾਤ ਦੇ ਨਤੀਜਿਆਂ ਵਿਚ ਅਨੁਰੀਤ ਕੌਰ ਨੇ ਸੁਪਰ ਮੈਡੀਕਲ ਗਰੁੱਪ ਵਿਚੋਂ 92 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਨਾਨ-ਮੈਡੀਕਲ ਗਰੁੱਪ ਵਿਚ ਸੁਮੀਤ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ | ਕਾਮਰਸ ਗਰੁੱਪ ਵਿਚ ਲਵਪ੍ਰੀਤ ਸਿੰਘ ਨੇ 82 ਫੀਸਦੀ ਅਤੇ ਅਮਨਦੀਪ ਸਿੰਘ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ 'ਤੇ ਰਹੇ ਹਨ | ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾਇਰੈਕਟਰ ਫ਼ਾਦਰ ਡੈਨਿਸ ਥੌਮਸ ਅਤੇ ਪਿ੍ੰਸੀਪਲ ਸਿਸਟਰ ਰੋਜ਼ ਫਿਲਿਪ ਨੇ ਬੱਚਿਆਂ, ਉਨ੍ਹਾ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |