ਬਾਬਾ ਬਕਾਲਾ ਸਾਹਿਬ, 30 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਬਿਜਲੀ ਕੱਟਾਂ ਦੇ ਖ਼ਿਲਾਫ਼ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਦਿੱਤੇ ਜਾਣ ਵਾਲੇ ਰੋਸ ਧਰਨਿਆਂ ਦੇ ਸੱਦੇ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਇੱਥੇ ਐੱਸ. ਡੀ. ਐੱਮ. ਦਫਤਰ ਮੂਹਰੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਜਥੇ. ਜਲਾਲਉਸਮਾ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਵਲੋਂ ਲੋਕਾਂ ਨੂੰ ਫ੍ਰੀ ਅਤੇ 24 ਘੰਟੇ ਬਿਜਲੀ ਦੇਣ ਦੇ ਲਾਰੇ ਲਾਏ ਗਏ, ਦੂਸਰੇ ਪਾਸੇ ਹੁਣ ਰੋਜ਼ਾਨਾ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਭਾਰੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਇਸ ਝੂਠੀ ਅਤੇ ਨਿਕੰਮੀ ਸਰਕਾਰ ਨੂੰ ਚੱਲਦਾ ਕਰੀਏ ਅਤੇ 2027 ਦੀਆਂ ਚੋਣਾਂ ਵਿਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈਏ | ਰੋਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜ: ਅਮਰਜੀਤ ਸਿੰਘ ਭਲਾਈਪੁਰ, ਜ: ਹਰਦੇਵ ਸਿੰਘ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਅਜਮਿੰਦਰ ਸਿੰਘ ਸਾਹਬਾ, ਪਲਵਿੰਦਰ ਸਿੰਘ ਮੀਆਂਵਿੰਡ, ਸੁਖਵੰਤ ਸਿੰਘ ਮੱਲਾ, ਸੁਖਬੀਰ ਸਿੰਘ ਸੇਰੋਂ, ਬਿੱਲਾ ਵੈਰੋਵਾਲ (ਸਾਰੇ ਸਰਕਲ ਪ੍ਰਧਾਨ), ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਪਿ੍ੰ: ਦਿਲਬਾਗ ਸਿੰਘ ਮਾਨ, ਤੇਜਿੰਦਰ ਸਿੰਘ ਅਠੌਲਾ, ਗੁਰਮੁੱਖ ਸਿੰਘ ਦਨਿਆਲ, ਕਿ੍ਪਾਲ ਸਿੰਘ ਖਾਲਸਾ, ਕਸ਼ਮੀਰ ਸਿੰਘ ਗਗੜੇਵਾਲ, ਰਾਜਿੰਦਰ ਸਿੰਘ ਲਿਦੱੜ, ਤਰਸੇਮ ਸਿੰਘ ਕਾਲੇਕੇ, ਅਮਨਦੀਪ ਸਿੰਘ ਫੇਰੂਮਾਨ, ਕੌਂਸਲਰ ਹਰਪ੍ਰੀਤ ਸਿੰਘ ਹੈਪੀ ਰਈਆ, ਜ: ਸੁੱਚਾ ਸਿੰਘ ਧੂਲਕਾ, ਮੰਗਲ ਸਿੰਘ ਜੋਧੇ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪੂਰਨ ਸਿੰਘ ਪੂਨੀ ਸੇਰੋਂ, ਡਾ: ਸ਼ਰਨਜੀਤ ਸਿੰਘ, ਕੁਲਵਿੰਦਰ ਸਿੰਘ, ਮੱਲ ਸਿੰਘ ਸੇਰੋਂ, ਡਾ: ਕੁਲਵਿੰਦਰ ਸਿੰਘ ਬਾਣੀਆਂ, ਤਰਸੇਮ ਸਿੰਘ ਜੋਧੇ, ਰਣਜੀਤ ਕੌਰ ਰਈਆ, ਪਿਆਰਾ ਸਿੰਘ ਸੇਖੋਂ, ਸਰਬਜੀਤ ਸਿੰਘ ਜੱਲੂਵਾਲ, ਪ੍ਰਤਾਪ ਸਿੰਘ, ਮਾਸਟਰ ਇਕਬਾਲ ਸਿੰਘ, ਹੰਸਰਾਜ ਸਿੰਘ ਧਿਆਨਪੁਰ, ਸੁਖਚੈਨ ਸਿੰਘ ਗਿੱਲ, ਕਰਮ ਸਿੰਘ, ਕੁਲਦੀਪ ਸਿੰਘ ਧਾਮੀ (ਸਾਰੇ ਕੌਂਸਲਰ), ਯੁਵਰਾਜ ਸਿੰਘ, ਨੌਰੰਗ ਸਿੰਘ ਨਾਗੋਕੇ, ਦਿਆਲ ਸਿੰਘ ਖਿਲਚੀਆਂ, ਗੁਰਮੀਤ ਸਿੰਘ ਵਡਾਲਾ, ਸਤਪਾਲ ਸਿੰਘ ਨੱਥੋਕੇ, ਗੁਰਪ੍ਰੀਤ ਸਿੰਘ ਉੱਪਲ, ਕਸ਼ਮੀਰ ਸਿੰਘ ਜੋਧਪੁਰੀ, ਪ੍ਰਧਾਨ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਵਲੋਂ ਜਲਾਲਉਸਮਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫਤਰ ਮੂਹਰੇ ਰੋਸ ਧਰਨਾ
ਅਜੀਤ ਡੈਸਕ
01-05-2026