17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 01-05-2026
ਜਗਦੇਵ ਕਲਾਂ, 30 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਆਈ. ਸੀ. ਐੱਸ. ਸੀ. ਵਲੋਂ ਮਾਨਤਾ ਪ੍ਰਾਪਤ ਸੇਂਟ ਮੇਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਅਤੇ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਸਿਸਟਰ ਮਿੰਨੀ ਜੋਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਈ.ਸੀ.ਐੱਸ.ਸੀ. ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਅਰਮਾਨਦੀਪ ਸਿੰਘ ਨੇ 90.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜਾ ਤੇ ਕਿਰਨਜੋਤ ਕੌਰ ਨੇ 84.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਸਕੂਲ ਦੇ ਸਾਰੇ ਹੀ ਵਿਦਿਆਰਥੀ ਬਹੁਤ ਚੰਗੇ ਅੰਕ ਲੈ ਕੇ ਪਾਸ ਹੋਏ | ਇਸ ਸੰਬੰਧੀ ਸਕੂਲ ਦੇ ਡਾਇਰੈਕਟਰ ਫਾਦਰ ਫਿਲਿਕਸ ਸ਼ੇਰਗਿੱਲ ਅਤੇ ਪਿ੍ੰਸੀਪਲ ਸਿਸਟਰ ਮਿੰਨੀ ਜੋਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਹ ਨਤੀਜਾ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਨੂੰ ਦਰਸਾਉਂਦਾ ਹੈ | ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਸਕੂਲ ਦੀ ਵਾਈਸ ਪਿ੍ੰਸੀਪਲ ਸਿਸਟਰ ਰੀਨਾ, ਸਿਸਟਰ ਮਿਲੂਮਾ, ਸਟਾਫ ਸੈਕਰੇਟਰੀ ਵੀਰਪਾਲ ਕੌਰ, ਅਮਨਦੀਪ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਬਿਜਲੀ ਦਫਤਰ ਦੇ ਬਾਹਰ ਏ. ਆਰ. ਦੀ ਅਗਵਾਈ ਹੇਠ ਰੋਸ ਧਰਨਾ ਅਗਲੀ ਖ਼ਬਰ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਿਜਲੀ ਕੱਟਾਂ ਵਿਰੁੱਧ ਬਿਜਲੀ ਘਰ ਮਜੀਠਾ ਵਿਖੇ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।