ਜੰਡਿਆਲਾ ਗੁਰੂ, 30 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰਕਾਮ ਲਿਮਿਟਡ ਮੰਡਲ ਜੰਡਿਆਲਾ ਗੁਰੂ ਦੇ ਦਫਤਰ ਦੇ ਬਾਹਰ ਬਿਜਲੀ ਦੇ ਕੱਟਾਂ ਨੂੰ ਮੁੱਖ ਰੱਖਦਿਆਂ ਹੋਇਆਂ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਦੀਪ ਸਿੰਘ ਏ. ਆਰ. ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ 'ਚ ਬਿਜਲੀ ਦੇ ਲੱਗਦੇ ਵੱਡੇ-ਵੱਡੇ ਅਣ-ਐਲਾਨੇ ਕੱਟਾਂ ਕਾਰਨ ਅਤੇ ਉਧਰੋਂ ਅੱਤ ਦੀ ਗਰਮੀ ਹੋਣ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ ਪਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੇਲੇ ਪੰਜਾਬ ਵਿਚ ਬਿਜਲੀ ਸਰਪਲੱਸ ਹੁੰਦੀ ਸੀ ਅਤੇ ਦੂਸਰੇ ਸੂਬਿਆਂ ਨੂੰ ਵੀ ਬਿਜਲੀ ਦਿੱਤੀ ਜਾਂਦੀ ਸੀ ਪਰ ਅੱਜ ਪੰਜਾਬ ਵਿਚ ਬਿਜਲੀ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਅਤੇ ਗਰਮੀ ਦਾ ਮੌਸਮ ਹੋਣ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ | ਇਸ ਰੋਸ ਧਰਨੇ ਮੌਕੇ ਪਰਿਕਸਤ ਸ਼ਰਮਾ ਗੁੱਗਾ, ਗੁਲਜਾਰ ਸਿੰਘ ਧੀਰੇ ਕੋਟ, ਮਨਜੀਤ ਸਿੰਘ ਤਰਸਿੱਕਾ, ਹਰਜਿੰਦਰ ਸਿੰਘ ਨੰਗਲੀ, ਸੁਰਿੰਦਰ ਪਾਲ ਸਿੰਘ, ਲਖਵਿੰਦਰ ਸਿੰਘ ਸੋਨਾ ਸਾਬਕਾ ਚੇਅਰਮੈਨ, ਪਿ੍ੰਸੀਪਲ ਨੌ ਨਿਹਾਲ ਸਿੰਘ ਠੱਠੀਆਂ, ਸਾਹਿਬ ਸਿੰਘ ਖਜਾਲਾ, ਜਸਵਿੰਦਰ ਸਿੰਘ ਗਹਿਰੀ ਮੰਡੀ, ਜੁਝਾਰ ਸਿੰਘ, ਮਹਿੰਦਰਪਾਲ ਸਿੰਘ ਮਹਿਤਾ, ਸਿਕੰਦਰ ਸਿੰਘ ਚੌਧਰੀ, ਬਲਵਿੰਦਰ ਸਿੰਘ ਤਾਰਾਗੜ੍ਹ, ਸਾਬਕਾ ਸਰਪੰਚ ਮਨਦੀਪ ਸਿੰਘ ਚੌਹਾਨ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਜਗਤਾਰ ਸਿੰਘ ਗੁੰਨੋਵਾਲ, ਸਰਪੰਚ ਸੁਖਦੇਵ ਸਿੰਘ ਧਰਦਿਓ, ਕੈਪਟਨ ਨਰੰਜਣ ਸਿੰਘ ਵਡਾਲਾ ਜੌਹਲ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਡੇਹਰੀਵਾਲ ਆਦਿ ਹਾਜ਼ਰ ਸਨ |
ਬਿਜਲੀ ਕੱਟਾਂ ਨੂੰ ਲੈ ਕੇ ਬਿਜਲੀ ਦਫਤਰ ਦੇ ਬਾਹਰ ਏ. ਆਰ. ਦੀ ਅਗਵਾਈ ਹੇਠ ਰੋਸ ਧਰਨਾ
ਅਜੀਤ ਡੈਸਕ
01-05-2026