17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸ: ਕੁਲਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 01-05-2026
ਅਜਨਾਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਵਿਖੇ ਤਾਇਨਾਤ ਐੱਸ.ਐੱਚ.ਓ. ਸਬ-ਇੰਸ: ਹਰਜੀਤ ਸਿੰਘ ਸੰਧੂ ਦਾ ਤਬਾਦਲਾ ਹੋਣ ਤੋਂ ਬਾਅਦ ਨਵ-ਨਿਯੁਕਤ ਐੱਸ.ਐੱਚ.ਓ. ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਨੇ ਐੱਸ.ਐੱਚ.ਓ ਸਬ-ਇੰਸ: ਕੁਲਵਿੰਦਰ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਵਲੋਂ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ 'ਚ ਉਹ ਪੂਰਾ ਸਾਥ ਦੇਣਗੇ | ਇਸ ਮੌਕੇ ਸਬ-ਇੰਸ: ਹਰਮਨ ਕੌਰ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਏ.ਐੱਸ.ਆਈ. ਸਾਹਿਬਦਿਆਲ ਸਿੰਘ, ਏ.ਐੱਸ.ਆਈ. ਬਲਜੀਤ ਸਿੰਘ, ਏ.ਐੱਸ.ਆਈ. ਗੁਰਇਕਬਾਲ ਸਿੰਘ, ਮੁਣਸ਼ੀ ਹਰਿੰਦਰ ਸਿੰਘ, ਏ.ਐੱਸ.ਆਈ. ਬਲਦੇਵ ਰਾਜ ਅਤੇ ਏ.ਐੱਸ.ਆਈ. ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ ਸੇਵਾ ਮੁਕਤ ਹੋਏ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਦੇ ਨਤੀਜੇ ਰਹੇ ਬਿਹਤਰੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।