17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੁਖਜਿੰਦਰ ਸਿੰਘ ਰੰਧਾਵਾ ਦੇ ਬੇਬੁਨਿਆਦ ਅਤੇ ਭੜਕਾਊ ਬਿਆਨਾਂ 'ਤੇ ਪ੍ਰਗਟ ਸਿੰਘ ਮੀਆਂਵਿੰਡ ਦਾ ਤਿੱਖਾ ਵਾਰ <br/>

ਅਜੀਤ ਡੈਸਕ 01-05-2026
ਰਈਆ, 30 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵਲੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤੇ ਗਏ ਹਾਲੀਆ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਜਤਾਈ ਗਈ ਹੈ | ਪ੍ਰਗਟ ਸਿੰਘ ਮੀਆਂਵਿੰਡ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਈ ਅੰਮਿ੍ਤਪਾਲ ਸਿੰਘ ਉੱਤੇ ਲਗਾਏ ਜਾ ਰਹੇ ਦੋਸ਼ ਨਾ ਸਿਰਫ਼ ਬਿਨਾਂ ਕਿਸੇ ਢੁੱਕਵੇਂ ਸਬੂਤ ਦੇ ਹਨ, ਸਗੋਂ ਇਹ ਸਿੱਧੇ ਤੌਰ 'ਤੇ ਸਿਆਸੀ ਲਾਭ ਲਈ ਲੋਕਾਂ ਵਿਚ ਡਰ ਅਤੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਹੈ | ਮੀਆਂਵਿੰਡ ਨੇ ਸਪੱਸ਼ਟ ਕੀਤਾ ਕਿ ਭਾਈ ਅੰਮਿ੍ਤਪਾਲ ਸਿੰਘ ਇਸ ਵੇਲੇ ਵੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਸਖ਼ਤ ਸੁਰੱਖਿਆ ਘੇਰੇ ਹੇਠ ਨਜ਼ਰਬੰਦ ਹਨ | ਅਜਿਹੇ ਹਾਲਾਤਾਂ ਵਿਚ ਉਨ੍ਹਾਂ ਨੂੰ ਕਿਸੇ ਵੀ ਤਾਜ਼ਾ ਘਟਨਾ ਨਾਲ ਜੋੜਨਾ ਸਿਰਫ਼ ਅਤੇ ਸਿਰਫ਼ ਝੂਠਾ ਪ੍ਰਚਾਰ ਹੈ | ਉਨ੍ਹਾਂ ਕਿਹਾ ਕਿ ਜੇ ਕਿਸੇ ਕੋਲ ਸੱਚਮੁੱਚ ਕੋਈ ਸਬੂਤ ਹੈ ਤਾਂ ਉਹ ਅਦਾਲਤਾਂ ਵਿਚ ਪੇਸ਼ ਕੀਤਾ ਜਾਵੇ, ਮੀਡੀਆ ਰਾਹੀਂ ਬੇਬੁਨਿਆਦ ਦੋਸ਼ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਲੋਕਤੰਤਰਿਕ ਮਰਿਆਦਾਵਾਂ ਦੇ ਖਿਲਾਫ਼ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਸਿੱਖ ਕੌਮ ਨਾਲ ਕੀਤੀਆਂ ਬੇਇਨਸਾਫੀਆਂ ਨਾਲ ਭਰਿਆ ਪਿਆ ਹੈ | 1984 ਦਾ ਦਿੱਲੀ ਕਤਲੇਆਮ, ਪੰਜਾਬ ਵਿਚ ਹੋਈਆਂ ਝੂਠੀਆਂ ਮੁਠਭੇੜਾਂ ਅਤੇ ਬੇਗੁਨਾਹ ਨੌਜਵਾਨਾਂ 'ਤੇ ਕੀਤੇ ਜ਼ੁਲਮ ਅਜੇ ਵੀ ਇਤਿਹਾਸ ਦੇ ਕਾਲੇ ਅਧਿਆਇ ਹਨ | ਮੀਆਂਵਿੰਡ ਨੇ ਕਾਂਗਰਸ ਆਗੂਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਬੇਬੁਨਿਆਦ ਅਤੇ ਭੜਕਾਊ ਬਿਆਨ ਦੇਣ ਤੋਂ ਗੁਰੇਜ਼ ਕਰਨ |

ਪਿਛਲੀ ਖ਼ਬਰ ਹਲਕਾ ਰਾਜਾਸਾਂਸੀ 'ਚ ਬਿਜਲੀ ਦੇ ਕੱਟਾਂ ਦੇ ਰੋਸ 'ਚ ਲੋਪੋਕੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ <br/> ਅਗਲੀ ਖ਼ਬਰ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ ਸੇਵਾ ਮੁਕਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।