ਰਾਜਾਸਾਂਸੀ, 30 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੰਜਾਬ ਸੂਬੇ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਰਾਜਾਸਾਂਸੀ ਦੇ ਇੰਚਾਰਜ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਐੱਸ.ਡੀ.ਐੱਮ. ਦਫ਼ਤਰ, ਰਾਜਾਸਾਂਸੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਡੀ ਗਿਣਤੀ ਵਿਚ ਭਖਦੀ ਗਰਮੀ ਦੌਰਾਨ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਜੰਮ੍ਹ ਕੇ ਨਾਅਰੇਬਾਜੀ ਕੀਤੀ | ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਪੰਜਾਬ ਦੇ ਲੋਕਾਂ ਤਰਾਹ ਤਰਾਹ ਕਰ ਰਹੇ ਹਨ, ਜਿਸ ਕਾਰਨ ਛੋਟੇ ਦੁਕਾਨਦਾਰਾਂ ਤੋਂ ਲੈ ਕੇ ਵੱਡੇ ਕਾਰਖਾਨਿਆਂ ਵਿਚ ਲੋਕਾਂ ਦੇ ਕਾਰੋਬਾਰ ਬੰਦ ਹੋਣ ਕਰਕੇ ਲੋਕ ਪ੍ਰੇਸ਼ਾਨ ਹਨ ਅਤੇ ਮਜ਼ਦੂਰ ਵਰਗ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਤੋਂ ਇਲਾਵਾ ਰਾਣਾ ਰਣਬੀਰ ਸਿੰਘ ਲੋਪੋਕੇ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਰਾਜਵਿੰਦਰ ਸਿੰਘ ਰਾਜਾ ਲਦੇਹ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਦਿਹਾਤੀ, ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਨੂੰ ਬਿਜਲੀ ਸਮੇਤ ਹੋਰਨਾਂ ਸਹੂਲਤਾਂ ਵਿਚ ਕੰਗਾਲ ਕਰਕੇ ਰੱਖ ਦਿੱਤਾ ਹੈ | ਇਸ ਮੌਕੇ ਬਲਵਿੰਦਰ ਸਿੰਘ ਕੋਹਾਲ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ, ਸਰਕਲ ਪ੍ਰਧਾਨ ਦਲੀਪ ਸਿੰਘ ਭੰਬੀਰਾ ਭਿੰਡੀ ਸੈਦਾਂ, ਸਰਕਲ ਪ੍ਰਧਾਨ ਗੁਰਮੀਤ ਸਿੰਘ ਭੱਪਾ ਭਿੰਡੀ ਔਲਖ, ਸਰਕਲ ਪ੍ਰਧਾਨ ਗੁਰਦੀਪ ਸਿੰਘ ਅਦਲੀਵਾਲਾ, ਸਰਕਲ ਪ੍ਰਧਾਨ ਜਗਬੀਰ ਸਿੰਘ ਕੋਟਲੀ ਸੱਕਾ, ਸਰਕਲ ਪ੍ਰਧਾਨ ਰੇਸ਼ਮ ਸਿੰਘ ਕੋਟਲੀ ਔਲਖ, ਪਿ੍ੰਸੀਪਲ ਕਾਬਲ ਸਿੰਘ ਸੰਧੂ , ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ, ਸਰਪੰਚ ਗੁਰਸੇਵਕ ਸਿੰਘ ਗੈਵੀ ਪ੍ਰੀਤ ਨਗਰ, ਤੇਜਇਕਬਾਲ ਸਿੰਘ ਮੁਹਾਰ, ਅਮਨਦੀਪ ਸਿੰਘ ਲਾਰਾ ਰਾਜਾਸਾਂਸੀ, ਅਨਮੋਲ ਸਿੰਘ ਅਦਲੀਵਾਲਾ, ਗੁਰਮੀਤ ਸਿੰਘ ਸ਼ਾਹ, ਬਿਕਰਮਜੀਤ ਸਿੰਘ ਡੱਲੇਕੇ, ਮਲਕੀਤ ਸਿੰਘ ਚੱਕ ਮਿਸ਼ਰੀ ਖਾਂ, ਹਰਪਾਲ ਸਿੰਘ ਚੱਕ ਮਿਸ਼ਰੀ ਖਾਂ, ਕੌਂਸਲਰ ਸੁਖਦਿਆਲ ਸਿੰਘ ਸੋਢੀ, ਆੜਤੀ ਕੁਲਦੀਪ ਸਿੰਘ ਅਦਲੀਵਾਲਾ, ਰਮਨ ਸਿੱਧੂ ਰਾਜਾਸਾਂਸੀ, ਹੈਪੀ ਅਦਲੀਵਾਲਾ ਆਦਿ ਹਾਜ਼ਰ ਸਨ |