17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਖ਼ਾਲਸਾ ਅਕੈਡਮੀ ਜੱਬੋਵਾਲ ਵਿਖੇ 42ਵਾਂ ਸ਼ਹੀਦੀ ਸਮਾਗਮ ਅੱਜ <br/>

ਅਜੀਤ ਡੈਸਕ 01-05-2026
ਟਾਂਗਰਾ/ਜੰਡਿਆਲਾ ਗੁਰੂ, 30 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਸ੍ਰੀ ਦਰਬਾਰ ਸਾਹਿਬ ਵਿਖੇ 1984 ਵਿਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਗੁਰਬਖਸ਼ ਸਿੰਘ ਖਾਲਸਾ ਅਕੈਡਮੀ ਜੱਬੋਵਾਲ ਵਿਖੇ 42ਵਾਂ ਸ਼ਹੀਦੀ ਸਮਾਗਮ ਕੱਲ੍ਹ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ | ਖਾਲਸਾ ਅਕੈਡਮੀ ਦੇ ਮੁੱਖ ਸੇਵਾਦਾਰ ਗਿਆਨੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਗਮ ਕੱਲ੍ਹ ਸ਼ਾਮ 5-30 ਤੋਂ ਰਾਤ 8 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖ ਜਥੇ: ਦਮਦਮੀ ਟਕਸਾਲ ਜਥਾ ਭਿੰਡਰਾਂਵਾਲਾ ਮਹਿਤਾ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ ਤੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਕੇ ਨਿਹਾਲ ਕਰਨਗੇ | ਇਲਾਕੇ ਭਰ ਦੀਆਂ ਸਮੂਹ ਸੰਗਤਾਂ ਨੇ ਸ਼ਹੀਦੀ ਸਮਾਗਮ ਵਿਚ ਪਹੁੰਚਣ ਦੀ ਕਿਰਪਾਲਤਾ ਕਰਨੀ |

ਪਿਛਲੀ ਖ਼ਬਰ ਸਰਕਾਰੀ ਕਾਲਜ ਅਜਨਾਲਾ ਵਿਖੇ ਕਾਨਵੋਕੇਸ਼ਨ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਹਲਕਾ ਰਾਜਾਸਾਂਸੀ 'ਚ ਬਿਜਲੀ ਦੇ ਕੱਟਾਂ ਦੇ ਰੋਸ 'ਚ ਲੋਪੋਕੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।