ਅਜਨਾਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਾਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ | ਸਮਾਗਮ ਵਿਚ ਡਾ. ਕਰਨਜੀਤ ਸਿੰਘ ਕਾਹਲੋਂ ਪ੍ਰੋਫੈਸਰ ਕੰਪਿਊਟਰ ਸਾਇੰਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੀਮਤੀ ਸੁਨੀਤਾ ਸੀਕਰੀ ਖੰਨਾ ਪ੍ਰੋਫੈਸਰ ਫਿਜਿਕਸ ਵਿਭਾਗ ਸਰੂਪ ਰਾਣੀ ਸਰਕਾਰੀ ਕਾਲਜ, ਸ਼੍ਰੀਮਤੀ ਕਿਰਨਜੀਤ ਬੱਲ ਪਿ੍ੰਸੀਪਲ ਸਰੂਪ ਰਾਣੀ ਸਰਕਾਰੀ ਕਾਲਜ ਅਤੇ ਡਾ. ਅਮਨਦੀਪ ਭੱਟੀ ਪਿ੍ੰਸੀਪਲ ਸਰਕਾਰੀ ਕਾਲਜ ਤਰਨ ਤਾਰਨ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਅਤੇ ਮੁੱਖ ਮਹਿਮਾਨ ਪ੍ਰੋਫੈਸਰ ਡਾ. ਕਰਨਜੀਤ ਸਿੰਘ ਕਾਹਲੋਂ ਤੇ ਹੋਰਨਾਂ ਮਹਿਮਾਨਾਂ ਵਲੋਂ ਸ਼ਮਾ ਰੌਸ਼ਨ ਕਰਕੇ ਕੀਤੀ ਗਈ | ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਕਾਲਜ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਡਿਗਰੀਆਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਉਪਰੰਤ ਸਮਾਰੋਹ ਦੇ ਮੁੱਖ ਮਹਿਮਾਨ ਪ੍ਰੋਫੈਸਰ ਡਾ: ਕਿਰਨਜੀਤ ਸਿੰਘ ਕਾਹਲੋਂ ਵਲੋਂ ਵੱਖ-ਵੱਖ ਕੋਰਸਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ: ਕਰਨਜੀਤ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਜੀਵਨ ਵਿਚ ਅੱਗੇ ਵਧਣ ਦਾ ਸੰਦੇਸ਼ ਦਿੱਤਾ | ਸਮਾਗਮ ਦੇ ਅੰਤ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ ਗਿਆ | ਇਸ ਮੌਕੇ ਕਾਲਜ ਦੇ ਡਾ: ਪ੍ਰੇਮ ਸਿੰਘ, ਜਸਵਿੰਦਰ ਸਿੰਘ ਤੇੜਾ, ਸ਼੍ਰੀਮਤੀ ਆਰਤੀ ਸ਼ਰਮਾ, ਡਾ. ਸਤਨਾਮ ਕੌਰ, ਡਾ. ਪ੍ਰੀਆ ਲਕਸ਼ਮੀ, ਜਸਪ੍ਰੀਤ ਸਿੰਘ, ਸ਼੍ਰੀਮਤੀ ਰਮਿੰਦਰ ਕੌਰ, ਸ਼੍ਰੀਮਤੀ ਸੁਮਨਦੀਪ ਕੌਰ, ਗੁਨੀਤ ਸਿੰਘ ਭੱਲਾ, ਸ਼੍ਰੀਮਤੀ ਜੁਗਰੂਪ ਕੌਰ, ਸ਼੍ਰੀਮਤੀ ਅਜੇਪਾਲ ਕੌਰ ਰੰਧਾਵਾ, ਡਾ. ਕਿਰਨ, ਸ਼੍ਰੀ ਨਭੀ ਕਾਂਸਰਾ, ਸ਼ਰਨਦੀਪ ਕੌਰ, ਬਲਜੀਤ ਸਿੰਘ, ਸ਼੍ਰੀਮਤੀ ਦਿਵਿਆ, ਸਤਬੀਰ ਕੌਰ, ਡਾ: ਮਿਲਖਾਨ ਸਿੰਘ, ਸਿਮਰਨਜੀਤ ਸਿੰਘ, ਸ਼੍ਰੀਮਤੀ ਸੁਖਬੀਰ ਕੌਰ ਅਤੇ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |