16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਬਿਜਲੀ ਘਰ ਅਜਨਾਲਾ ਮੂਹਰੇ ਧਰਨਾ

ਅਜੀਤ ਡੈਸਕ 01-05-2026
ਅਜਨਾਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਸੱਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਅੱਤ ਦੀ ਗਰਮੀ ਦੌਰਾਨ ਬਿਜਲੀ ਘਰ ਅਜਨਾਲਾ ਮੂਹਰੇ ਧਰਨਾ ਲਗਾਇਆ ਗਿਆ | ਧਰਨਾਕਾਰੀਆਂ ਨੇ ਹੱਥਾਂ 'ਚ ਤਖ਼ਤੀਆਂ ਫੜ੍ਹ ਕੇ 'ਆਪ' ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਧਰਨੇ ਨੂੰ ਸੰਬੋਧਨ ਕਰਨ ਉਪਰੰਤ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸੁੱਤੀ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਗਾਉਣ ਵਾਸਤੇ ਅੱਜ ਪੰਜਾਬ ਭਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਧਰਨੇ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਪੰਜਾਬ ਭਰ ਵਿਚ ਵੱਡੇ-ਵੱਡੇ ਅਣ-ਐਲਾਨੇ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਬਿਜਲੀ ਦੇ ਕੱਟ ਲੱਗਣ ਕਾਰਨ ਜਿੱਥੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ਉੱਥੇ ਦੁਕਾਨਦਾਰ ਅਤੇ ਕਾਰੋਬਾਰੀਆਂ ਨੂੰ ਵੀ ਵੱਡੀ ਮਾਰ ਝੱਲਣੀ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਪੱਖੋਂ ਪੰਜਾਬ ਨੂੰ ਸਰਪਲੱਸ ਸੂਬਾ ਬਣਾਇਆ ਗਿਆ ਸੀ ਪਰ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨੂੰ ਜੋ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਉਹ ਸੱਚਾਈ ਤੋਂ ਕੋਹਾਂ ਦੂਰ ਹਨ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾ ਪੀਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਚੰਦ ਸਿੰਘ ਹਰੜ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸਹਿੰਸਰਾ, ਬ੍ਰਹਮ ਸਿੰਘ ਝੰਡੇਰ, ਸੁਖਦੇਵ ਸਿੰਘ ਸੁਧਾਰ, ਬਲਵਿੰਦਰ ਸਿੰਘ ਕੋਟ ਗੁਰਬਖ਼ਸ਼, ਬਲਜੀਤ ਸਿੰਘ ਭਲਾ ਪਿੰਡ, ਜਸਪਾਲ ਸਿੰਘ ਲਾਟੀ, ਦਲਬੀਰ ਸਿੰਘ ਚੱਕਡੋਗਰਾਂ, ਸ਼ਮਸ਼ੇਰ ਸਿੰਘ ਸ਼ੇਰਾ ਤੇੜਾਂ ਰਾਜਪੂਤਾਂ, ਆਕਾਸ਼ਦੀਪ ਸਿੰਘ ਭੂਰੇਗਿੱਲ, ਨੰਬਰਦਾਰ ਗੁਰਵੇਲ ਸਿੰਘ ਨਾਨੋਕੇ, ਲਾਡਾ ਚਾਹੜ੍ਹਪੁਰ, ਇਕਬਾਲ ਸਿੰਘ ਸਿੰਟੂ ਚਾਵਲਾ, ਧਰਮਿੰਦਰ ਸਿੰਘ ਗਿੱਲ ਫੁੱਲੇਚੱਕ, ਪੀ.ਏ. ਗੁਰਭੇਜ ਸਿੰਘ ਭੱਟੀ, ਨਵਾਬ ਸਿੰਘ ਭੱਖਾ, ਗੁਰਵਿੰਦਰ ਸਿੰਘ ਤੇੜਾ, ਵਿੱਕੀ ਅਜਨਾਲਾ, ਨਵਾਬ ਸਿੰਘ ਭੱਖਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਇਤਿਹਾਸ 'ਚ ਨਿਹੰਗ ਸਿੰਘ ਜਥੇਬੰਦੀਆਂ ਦਾ ਅਹਿਮ ਯੋਗਦਾਨ : ਬਾਬਾ ਮੇਜਰ ਸਿੰਘ ਸੋਢੀ ਅਗਲੀ ਖ਼ਬਰ ਅਜਨਾਲਾ ਪੁਲਿਸ ਵਲੋਂ 2 ਕਿੱਲੋ 50 ਗ੍ਰਾਮ ਅਫ਼ੀਮ ਸਮੇਤ 2 ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।