21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਹੋਏ ਵਰਕਰ <br/>

ਰਈਆ ਅਤੇ ਅੰਮਿ੍ਤਸਰ ਹਲਕਾ ਪੂਰਬੀ ਤੋਂ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਏ ਵਰਕਰਾਂ ਨੂੰ ਸਨਮਾਨਿਤ ਕਰਦੇ ਹੋਏ ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸਰਬਜੀਤ ਸਿੰਘ ਖ਼ਾਨਪੁਰ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀਆਂ ਵੱਖ-ਵੱਖ ਤਸਵੀਰਾਂ | ਤਸਵੀਰਾਂ : ਸ਼ਰਨਬੀਰ ਸਿੰਘ ਕੰਗ <br/> 02-05-2026
ਰਈਆ, 1 ਮਈ (ਸ਼ਰਨਬੀਰ ਸਿੰਘ ਕੰਗ)-ਪੰਜਾਬ ਭਰ ਵਿਚ ਵੱਧ ਰਹੇ ਪੰਥਕ ਪ੍ਰਭਾਵ ਦੇ ਚਲਦੇ ਰਈਆ ਤੇ ਅੰਮਿ੍ਤਸਰ ਹਲਕਾ ਪੂਰਬੀ ਤੋਂ ਵੱਡੀ ਗਿਣਤੀ ਵਿਚ ਵਰਕਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਏ | ਪਾਰਟੀ ਦੇ ਸਿਧਾਂਤਾਂ ਅਤੇ ਪੰਥਕ ਏਜੰਡੇ ਨਾਲ ਪ੍ਰਭਾਵਿਤ ਹੋ ਕੇ ਸ਼ਾਮਿਲ ਹੋਏ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਵਿਚ ਪਾਰਟੀ ਨਾਲ ਕਦਮ-ਦਰ-ਕਦਮ ਚੱਲਣਗੇ | ਇਹ ਸ਼ਮੂਲੀਅਤ ਅਕਾਲੀ ਦਲ 'ਵਾਰਿਸ ਪੰਜਾਬ ਦੇ' ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸਰਬਜੀਤ ਸਿੰਘ ਖ਼ਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਅਤੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਪਾਰਟੀ ਵਿਚੋਂ ਭਾਈ ਦਯਾ ਸਿੰਘ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਹਰਕਮਲਪ੍ਰੀਤ ਸਿੰਘ, ਜਥੇ. ਹਰਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਸਤਨਾਮ ਸਿੰਘ ਮੀਆਂਵਿੰਡ ਅਤੇ ਕੈਪਟਨ ਗੁਰਮੁੱਖ ਸਿੰਘ ਵੀ ਹਾਜ਼ਰ ਸਨ | ਭਾਈ ਖਾਨਪੁਰ, ਮੀਆਂਵਿੰਡ ਅਤੇ ਪੱਧਰੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਸੰਗਤ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਸਾਫ਼ ਦਰਸਾਉਂਦਾ ਹੈ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਇਕ ਪੰਥਕ ਤੇ ਲੋਕਹਿੱਤ ਦੀ ਸਿਆਸਤ ਵੱਲ ਵਧ ਰਹੇ ਹਨ | ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀ ਵਿਚ ਡਾ. ਸੁਰਜੀਤ ਸਿੰਘ ਜੋਇੰਟ ਜਰਨਲ ਸਕੱਤਰ, ਲਾਲ ਬਹਾਦਰ ਸਿੰਘ, ਡਾ: ਮਨਜੀਤ ਸਿੰਘ, ਮਲਕੀਤ ਸਿੰਘ, ਫਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ, ਸਰਵਣ ਸਿੰਘ ਅਤੇ ਬੂਟਾ ਸਿੰਘ ਸਾਰੇ ਰੱਈਆ, ਭਾਈ ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਕਿ੍ਸ਼ਨ ਸਿੰਘ, ਤੇਜਿੰਦਰ ਸਿੰਘ, ਤੇਜਿੰਦਰ ਸਿੰਘ ਬਾਊ, ਰਣਬੀਰ ਸਿੰਘ, ਬਿਕਰਮ ਸਿੰਘ, ਇੰਦਰਵੀਰ ਸਿੰਘ, ਰਾਹੁਲ, ਅਰਜੁਨ ਸਿੰਘ, ਪ੍ਰਭ ਸਿਮਰਨ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਆਰਵ, ਅਮਰਜੀਤ ਸਿੰਘ, ਅਮਨਦੀਪ ਸਿੰਘ, ਆਰਵ, ਪ੍ਰਭਦੀਪ ਸਿੰਘ, ਅਮਨਦੀਪ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਅੰਸ਼ਜੋਤ ਸਿੰਘ, ਅਜੇਪਾਲ ਸਿੰਘ, ਜਸਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਵਲੋਂ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਮਹਿਤਾ ਚੌਕ ਦੀ ਨਵੀਂ ਚਾਰ ਦੀਵਾਰੀ ਤੇ ਕੰਪਿਊਟਰ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।