21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਕਾਲੀ ਦਲ ਸੂਬੇ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜ ਕੇ ਅਕਾਲੀ ਦਲ ਦੀ ਸਰਕਾਰ ਬਣਾਏਗਾ-ਰਣੀਕੇ <br/>

ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਆਉਣ ਵਾਲੀਆਂ ਚੋਣਾਂ 'ਚ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਮੈਹਣੀਆਂ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਤੇ ਹੋਰ | ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ <br/> 02-05-2026
ਜੇਠੂਵਾਲ, 1 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਦੇ ਅਕਾਲੀ ਆਗੂ ਤੇ ਵਰਕਰ ਇਕਮੁੱਠ ਹੋ ਕੇ ਅਗਲੇ ਸਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜ ਕੇ ਲੋਕਾਂ ਦਾ ਫਤਵਾ ਲੈ ਕੇ ਇਹ ਚੋਣਾਂ ਜਿੱਤ ਕੇ ਅਕਾਲੀ ਦਲ ਦੀ ਸਰਕਾਰ ਬਣਾਵਾਗੇ ਅਤੇ ਜਿਹੜੀਆਂ ਵਿਰੋਧੀ ਪਾਰਟੀਆਂ ਅਕਾਲੀ ਦਲ ਦੀ ਸੂਬੇ ਵਿਚ ਵਧ ਰਹੀ ਚੜਤ ਨੂੰ ਵੇਖਦਿਆਂ ਹੋਇਆਂ ਪਾਰਟੀ ਵਿਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਵਲੋਂ ਹਲਕੇ ਦੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਅਕਾਲੀ ਆਗੂ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਆਉਣ ਵਾਲੀਆਂ ਚੋਣਾਂ ਸੰਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ | ਰਣੀਕੇ ਨੇ ਕਿਹਾ ਕਿ ਜੋ ਪੰਜਾਬ ਵਿਚ ਮੌਜੂਦਾ ਆਪ ਸਰਕਾਰ ਇਨ੍ਹਾਂ ਚੋਣਾਂ ਵਿਚ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਵੱਡੇ ਵੱਡੇ ਐਲਾਨ ਕਰ ਰਹੀ ਹੈ ਇਹ ਸਿਰਫ ਚੋਣ ਸਟੰਟਬਾਜੀ ਹੈ ਜਦੋ ਕਿ ਇਹ ਸਰਕਾਰ ਹੁਣ ਤੱਕ ਮੁਲਾਜਮਾਂ ਸਮੇਤ ਕਿਸੇ ਵਰਗ ਨੂੰ ਬਣਦੇ ਹੱਕ ਨਹੀਂ ਦੇ ਸਕੀ ਜਿਸ ਕਰਕੇ ਲੋਕ ਹੁਣ ਇਸ ਸਰਕਾਰ ਦਾ ਬੋਰੀ ਬਿਸਤਰਾ ਗੋਲ ਕਰਨ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਉਡੀਕ ਲਈ ਬੈਠੇ ਹਨ | ਇਸ ਮੌਕੇ ਗੁਰਦੇਵ ਸਿੰਘ ਮੈਹਣੀਆਂ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਾਬਕਾ ਸਰਪੰਚ ਕਾਲਾ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ ਜੇਠੂਵਾਲ, ਜਥੇ. ਹਰਭਜਨ ਸਿੰਘ ਮਾਹਲ, ਇਕਬਾਲ ਸਿੰਘ, ਮਨਜੀਤ ਸਿੰਘ ਦੇਵੀਦਾਸਪੁਰਾ, ਬਲਜੀਤ ਸਿੰਘ ਖਿਲਾਰਾ, ਕਾਲਾ ਸਿੰਘ ਨਿਹੰਗ, ਰਾਜੂ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਆਰ. ਬੀ. ਐੱਸ. ਕੇ. ਮੋਬਾਈਲ ਟੀਮਾਂ ਤੇ ਅਪਥਾਲਮਿਕ ਅਫ਼ਸਰਾਂ ਦੀ ਵਿਜਨ ਸਕਰੀਨਿੰਗ ਸੰਬੰਧੀ ਟ੍ਰੇਨਿੰਗ ਅਗਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਵਲੋਂ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।