20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜੰਡਿਆਲਾ ਗੁਰੂ 'ਚ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀ

ਅਜੀਤ ਡੈਸਕ 02-05-2026
ਜੰਡਿਆਲਾ ਗੁਰੂ, 1 ਮਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਲਿਫਾਫਾ ਕਲੋਨੀ ਨੇੜੇ ਇਕ ਵਿਅਕਤੀ ਨੂੰ ਦੋ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਜ਼ਖਮੀਂ ਕਰ ਦਿੱਤਾ ਗਿਆ, ਜਿਸ ਨੂੰ ਅੰਮਿ੍ਤਸਰ ਦੇ ਹਸਪਤਾਲ ਵਿਚ ਇਲਾਜ ਲਈ ਲੈਜਾਇਆ ਗਿਆ ਹੈ ¢ ਪ੍ਰਾਪਤ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਮਹੱਲਾ ਸ਼ੇਖੂਪੁਰਾ ਦਾ ਰੋਬਿਨ ਨਾਂ ਦਾ ਨÏਜਵਾਨ ਜੋ ਕਿ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ 'ਤੇ ਨਗਰ ਕੌਂਸਲ ਦੀ ਚੋਣ ਲੜਨ ਲਈ ਤਿਆਰੀ ਕਰ ਰਿਹਾ ਸੀ ਅਤੇ ਜਦੋਂ ਉਹ ਅੱਜ ਰਾਤ ਸਮੇਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ 'ਤੇ ਦੋ ਗੋਲੀਆਂ ਚਲਾ ਦਿੱਤੀਆਂ ਜੋ ਕਿ ਉਸ ਦੀ ਲੱਤ ਵਿਚ ਲੱਗੀਆਂ ਅਤੇ ਉਹ ਡਿੱਗ ਪਿਆ ਅਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ ¢ ਘਟਨਾ ਦੀ ਸੂਚਨਾਂ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ ਤੇ ਸਥਿਤੀ ਦਾ ਜਾਇਜ਼ਾ ਲਿਆ ¢ ਪੁਲਿਸ ਅਧਿਕਾਰੀਆਂ ਅਨੁਸਾਰ ਜ਼ਖਮੀਂ ਵਿਅਕਤੀ ਰੋਬਿਨ ਨੂੰ ਇਲਾਜ ਲਈ ਅੰਮਿ੍ਤਸਰ ਭੇਜਿਆ ਗਿਆ ਹੈ ਤੇ ਉਸਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੀ ਘਟਨਾ ਦੀ ਜਾਂਚ ਜਾਰੀ ਹੈ¢ਇੱਥੇ ਇਹ ਵੀ ਦੱਸਣਯੋਗ ਹੈ ਕਿ ਜੰਡਿਆਲਾ ਗੁਰੂ ਸ਼ਹਿਰ ਵਿਚ ਆਏ ਦਿਨ ਗੋਲੀ ਚੱਲਣ ਦੀਆਂ, ਫਿਰੋਤੀ ਮੰਗਣ ਦੀਆਂ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ |

ਪਿਛਲੀ ਖ਼ਬਰ ਫ਼ਤਹਿ ਵਰਲਡ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਸੈਂਟ ਫਰਾਂਸਿਸ ਸਕੂਲ ਜੰਡਿਆਲਾ ਗੁਰੂ ਦਾ 10ਵੀਂ ਤੇ ਬਾਰ੍ਹਵੀਂ ਦਾ ਸ਼ਾਨਦਾਰ ਨਤੀਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।