20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਕਾਲੀ ਦਲ ਪਿੰਡ ਪੱਧਰ 'ਚ ਹੋ ਰਹੀ ਹੈ ਮਜ਼ਬੂਤ-ਬੱਗਾ

ਅਜੀਤ ਡੈਸਕ 02-05-2026
ਟਾਹਲੀ ਸਾਹਿਬ, 1 ਮਈ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਲਈ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਮਿਹਨਤੀ ਵਰਕਰਾਂ ਨੂੰ ਅਕਾਲੀ ਦਲ ਦੀ ਸਰਕਾਰ ਆਉਣ ਤੇ ਵੱਡਾ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਲਾਭ ਸਿੰਘ ਬੱਗਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ 'ਚ ਆਪ ਸਰਕਾਰ ਨੇ ਲੋਕਾਂ ਨੂੰ ਭਰਮਾ ਕੇ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ | ਜਿਸ ਕਰਕੇ ਅੱਜ ਵੱਡੀ ਗਿਣਤੀ 'ਚ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਪੰਜਾਬ ਦੀ ਤਰੱਕੀ ਅਤੇ ਲੋਕਾਂ ਵਿਚ ਖੁਸ਼ਹਾਲੀ ਅਕਾਲੀ ਦਲ ਹੀ ਲਿਆ ਸਕਦੀ ਹੈ |

ਪਿਛਲੀ ਖ਼ਬਰ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਫ਼ਤਹਿ ਵਰਲਡ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।