20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਆਲ ਸੇਂਟਸ ਕਾਨਵੈਂਟ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਆਲ ਸੇਂਟਸ ਕਾਨਵੈਂਟ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਡਾਇਰੈਕਟਰ ਫਾਦਰ ਜੋਸ਼ ਇਲੀਕਲ, ਪਿ੍ੰਸੀਪਲ ਜੋਲੀ ਅਲੈਕਸ ਨਾਲ ਬੱਚਿਆਂ ਦੇ ਮਾਪੇ ਤੇ ਸਟਾਫ਼ ਮੈਂਬਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 02-05-2026
ਅਜਨਾਲਾ, 1 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਦਾ ਆਈ.ਸੀ.ਐੱਸ.ਈ. ਬੋਰਡ ਦੀ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਡਾਇਰੈਕਟਰ ਫਾਦਰ ਜੋਸ ਇਲੀਕਲ ਅਤੇ ਪਿ੍ੰਸੀਪਲ ਸਿਸਟਰ ਜੋਲੀ ਅਲੈਕਸ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਆਈ. ਸੀ. ਐੱਸ. ਈ. ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਤਨਿਸ਼ਕਾ ਨੇ 97.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਅਵਨੀਤ ਕੌਰ ਨੇ 96.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਰਿਦਮ ਮੌਂਗਾ ਨੇ 95.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਉਕਤ ਬੋਰਡ ਦੀ 12ਵੀਂ ਜਮਾਤ ਦੇ ਆਏ ਨਤੀਜੇ ਵਿਚੋਂ ਸਨਵਰਦੀਪ ਸਿੰਘ ਨੇ 87.75 ਫ਼ੀਸਦੀ ਅੰਕ ਲੈ ਕੇ ਪਹਿਲਾ, ਨਵਾਬ ਸਿੰਘ ਨੇ 84.25 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਜਤਨ ਨੇ 81.75 ਫ਼ੀਸਦੀ ਅਤੇ ਹਰਮਨਪ੍ਰੀਤ ਸਿੰਘ ਨੇ 81.75 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਮੱਲਾਂ ਮਾਰਦੇ ਹੋਏ ਸਰਹੱਦੀ ਇਲਾਕੇ 'ਚ ਸਥਿਤ ਆਲ ਸੇਂਟਸ ਕਾਨਵੈਂਟ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਉਨ੍ਹਾਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਗੱਲਬਾਤ ਕਰਦਿਆਂ ਡਾਇਰੈਕਟਰ ਫਾਦਰ ਜੋਸ਼ ਇਲੀਕਲ ਨੇ ਕਿਹਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਤੇ ਸਕੂਲ ਸਟਾਫ਼ ਮੈਂਬਰਾਂ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ 'ਚ ਪਿ੍ੰ: ਆਤਮਜੀਤ ਸਿੰਘ ਢਿੱਲੋਂ, ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਖੁਰਦ, ਐਡਵੋਕੇਟ ਬੀਰਜਸਕਰਨ ਸਿੰਘ ਅਜਨਾਲਾ ਅਤੇ ਸਰਬਜੀਤ ਸਿੰਘ ਕੋਟਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਾਣਾ ਮੰਡੀ ਅਵਾਣ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 4,24,500 ਤੋੜਾ ਕਣਕ ਖ਼ਰੀਦੀ <br/> ਅਗਲੀ ਖ਼ਬਰ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।