19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰਦੁਆਰਾ ਗੁਰੂ ਕੇ ਬਾਗ ਬੇਦਾਦਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

ਗੁਰਦੁਆਰਾ ਗੁਰੂ ਕੇ ਬਾਗ ਬੇਦਾਦਪੁਰ ਵਿਖੇ ਤਰਨਾ ਦਲ ਵਲੋਂ ਬਾਬਾ ਰਾਮ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਕਿਸਾਨ ਆਗੂ ਦਲਬੀਰ ਸਿੰਘ ਬੇਦਾਦਪੁਰ ਨੂੰ ਸਨਮਾਨਿਤ ਕਰਦਿਆਂ ਤਰਨਾ ਦਲ ਦੇ ਬਾਬਾ ਸੁੱਖਾ ਸਿੰਘ ਤੇ ਹੋਰ | ਤਸਵੀਰ: ਸ਼ੇਲਿੰਦਰਜੀਤ ਸਿੰਘ ਰਾਜਨ <br/> 02-05-2026
ਬਾਬਾ ਬਕਾਲਾ ਸਾਹਿਬ, 1 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਗੁਰੂ ਕੇ ਬਾਗ, ਬੇਦਾਦਪੁਰ ਵਿਖੇ ਤਰਨਾ ਦਲ ਦੇ ਅਨਿੰਨ ਸੇਵਕ ਬਾਬਾ ਰਾਮ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ | ਦਲਬੀਰ ਸਿੰਘ ਬੇਦਾਦਪੁਰ ਸੂਬਾਈ ਜਨਰਲ ਸਕੱਤਰ ਦੀ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਰਬੱ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉੇਪਰੰਤ ਗੁਰਬਾਣੀ-ਕਥਾ ਦਾ ਪ੍ਰਵਾਹ ਚੱਲਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਪੁਜਕੇ ਜਿੱਥੇ ਬਾਬਾ ਰਾਮ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਉੱਥੇ ਕਿਸਾਨ ਆਗੂ ਦਲਬੀਰ ਸਿੰਘ ਬੇਦਾਦਪੁਰ ਅਤੇ ਹੋਰ ਸਖਸ਼ੀਅਤਾਂ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਰੇਸ਼ਮ ਸਿੰਘ, ਬਾਬਾ ਬਲਰਾਜ ਸਿੰਘ, ਸੰਦੀਪ ਸਿੰਘ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ ਚੀਮਾਂਬਾਠ, ਅੰਮਿ੍ਤਪਾਲ ਸਿੰਘ ਚੀਮਾਂਬਾਠ, ਬਾਬਾ ਭਗਵਾਨ ਸਿੰਘ, ਬਾਬਾ ਬਚਿੱਤਰ ਸਿੰਘ ਨਰਿੰਜਣਪੁਰ, ਠੇਕੇਦਾਰ ਰਾਮ ਲੁਭਾਇਆ, ਮਾ: ਸਵਰਨ ਸਿੰਘ, ਮਾ: ਜੁਝਾਰ ਸਿੰਘ, ਬਲਬੀਰ ਸਿੰਘ ਬਾਊ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸੰਤਸਰ ਬੇਗੇਵਾਲ ਵਿਖੇ ਧਾਰਮਿਕ ਸਮਾਗਮ 4 ਨੂੰ <br/> ਅਗਲੀ ਖ਼ਬਰ ਅਜਨਾਲਾ ਦੀ ਵਾਰਡ ਨੰਬਰ-4 'ਚ 2 ਦਰਜਨ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।