10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੁਖਜਿੰਦਰ ਸਿੰਘ ਰੰਧਾਵਾ ਦੇ ਭੜਕਾਊ ਬਿਆਨ ਸਿੱਖਾਂ ਨਾਲ ਕਾਂਗਰਸ ਦੀ ਨਫ਼ਰਤ ਦਾ ਤਾਜ਼ਾ ਸਬੂਤ ਹੈ-ਰਿਆੜ

ਅਜੀਤ ਡੈਸਕ 03-05-2026
ਅਜਨਾਲਾ, 2 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਬਾਰੇ ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲਗਾਏ ਜਾ ਰਹੇ ਦੋਸ਼ ਨਾ ਸਿਰਫ਼ ਬਿਨਾਂ ਕਿਸੇ ਢੱੁਕਵੇਂ ਸਬੂਤ ਦੇ ਹਨ, ਸਗੋਂ ਇਹ ਸਿੱਧੇ ਤੌਰ 'ਤੇ ਸਿਆਸੀ ਲਾਭ ਲਈ ਲੋਕਾਂ ਵਿਚ ਡਰ ਤੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਸਪੱਸ਼ਟ ਕੀਤਾ ਕਿ ਭਾਈ ਅੰਮਿ੍ਤਪਾਲ ਸਿੰਘ ਇਸ ਵੇਲੇ ਵੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਸਖ਼ਤ ਸੁਰੱਖਿਆ ਘੇਰੇ ਹੇਠ ਨਜ਼ਰਬੰਦ ਹਨ, ਅਜਿਹੇ ਹਾਲਾਤਾਂ ਵਿਚ ਉਨ੍ਹਾਂ ਨੂੰ ਕਿਸੇ ਵੀ ਤਾਜ਼ਾ ਘਟਨਾ ਨਾਲ ਜੋੜਨਾ ਸਿਰਫ਼ ਅਤੇ ਸਿਰਫ਼ ਝੂਠਾ ਪ੍ਰਚਾਰ ਹੈ | ਉਨ੍ਹਾਂ ਕਾਂਗਰਸ ਆਗੂਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਬੇਬੁਨਿਆਦ ਅਤੇ ਭੜਕਾਊ ਬਿਆਨ ਦੇਣ ਤੋਂ ਗੁਰੇਜ਼ ਕਰਨ |

ਪਿਛਲੀ ਖ਼ਬਰ ਕੇਂਦਰ ਅੰਮਿ੍ਤਸਰ ਤੋਂ ਨਾਂਦੇੜ ਬੰਦ ਪਈ ਉਡਾਣ ਸ਼ੁਰੂ ਕਰੇ-ਗਨੀਵ ਮਜੀਠੀਆ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਅਮਰੀਕਾ ਨਾਲ ਕੀਤੇ ਕਰ-ਮੁਕਤ ਸਮਝੌਤੇ ਦੇ ਲਾਗੂ ਹੋਣ ਨਾਲ ਖੇਤੀਬਾੜੀ ਦਾ ਕਿੱਤਾ ਚੌਪਟ ਹੋ ਜਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।