10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸ.ਸ.ਸ. ਸਠਿਆਲਾ ਵਿਖੇ ਵਿਧਾਇਕ ਦੇ ਭਰਾਤਾ ਹਰਜਿੰਦਰ ਸਿੰਘ ਵਲੋਂ ਫਿਜ਼ਿਕਸ ਤੇ ਕੰਪਿਊਟਰ ਲੈਬ ਦਾ ਉਦਘਾਟਨ <br/>

ਅਜੀਤ ਡੈਸਕ 03-05-2026
ਸਠਿਆਲਾ, 2 ਮਈ (ਜਗੀਰ ਸਿੰਘ ਸਫਰੀ)-ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਭਰਾਤਾ ਹਰਜਿੰਦਰ ਸਿੰਘ ਵਲੋਂ ਸ਼ਹੀਦ ਇੰਸ: ਰਘਬੀਰ ਸਿੰਘ ਸ. ਸ. ਸ. ਸ. ਸਠਿਆਲਾ ਵਿਖੇ ਫਿਜਿਕਸ ਲੈਬ ਤੇ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ | ਉਨ੍ਹਾਂ ਨੇ ਫੀਤਾ ਕੱਟ ਕੇ ਲੈਬ ਦੀ ਸ਼ੁਰੂਆਤ ਕੀਤੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਸੰਬੋਧਨ ਵਿਚ ਕਿਹਾ ਕਿ ਆਧੁਨਿਕ ਸਮੇਂ |ਚ ਵਿਗਿਆਨ ਦੀ ਸਿੱਖਿਆ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੀਆਂ ਲੈਬਾਂ ਨਾਲ ਵਿਦਿਆਰਥੀਆਂ ਨੂੰ ਪ੍ਰੈਕਟਿਕਲ ਗਿਆਨ ਮਿਲਦਾ ਹੈ | ਇਸ ਮੌਕੇ ਪਿ੍ੰਸੀਪਲ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲੈਬ ਨਾਲ ਵਿਦਿਆਰਥੀਆਂ ਨੂੰ ਵਿਗਿਆਨਕ ਪ੍ਰਯੋਗ ਕਰਨ ਦਾ ਵਧੀਆ ਮੌਕਾ ਮਿਲੇਗਾ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸਰਪੰਚ ਦਲਬੀਰ ਸਿੰਘ, ਸਾਬੀ ਨਮਾਜ਼ੀ, ਸੰਜੀਵ ਭੰਡਾਰੀ, ਸਰਪੰਚ ਕਰਮਜੀਤ ਸਿੰਘ, ਚੇਅਰਮੈਨ ਜੋਗਬੀਰ ਸਿੰਘ ਜੋਗੀ, ਪਰਦੀਪ ਸਿੰਘ ਬੋਦੇਵਾਲ, ਜਸਬੀਰ ਸਿੰਘ ਸੋਢੀ, ਲਖਵਿੰਦਰ ਸਿੰਘ ਪਟਵਾਰੀ, ਸਰਪੰਚ ਚਰਨਜੀਤ ਸਿੰਘ ਭੱਟੀ, ਲੈਕ: ਨਰਿੰਦਰ ਧੀਰ, ਰਜਿੰਦਰ ਸਿੰਘ, ਮਨਦੀਪ ਕੌਰ, ਵਿਜੈ ਕੁਮਾਰੀ, ਬਲਜਿੰਦਰ ਸਿੰਘ, ਸੁਖਮਿੰਦਰ ਸਿੰਘ, ਅਮਰਬੀਰ ਸਿੰਘ, ਅਭੈ ਵੋਹਰਾ, ਹਰਦੇਵ ਸਿੰਘ, ਹਰਸਿਮਰਨ ਸਿੰਘ, ਮਨਮੋਹਣ ਸਿੰਘ, ਮਨਜੋਤ ਸਿੰਘ, ਹਰਵਿੰਦਰ ਸਿੰਘ, ਜਸਦੀਪ ਕੌਰ, ਸੁਖਬੀਰ ਕੌਰ, ਰਵਨੀਤ ਕੌਰ, ਹਰਮਨਦੀਪ ਕੌਰ, ਸੁਖਜੀਤ ਕੌਰ, ਹਰਪ੍ਰੀਤ ਕੌਰ, ਗਗਨਦੀਪ ਕੌਰ, ਸੁਖਜੀਤ ਕੌਰ, ਜਤਿੰਦਰ ਕੌਰ, ਪਰਮਿੰਦਰ ਕੌਰ, ਦਲਜੀਤ ਕੌਰ ਹਾਜ਼ਰ ਸਨ |


ਸ਼ਹੀਦ ਇੰਸ: ਸ. ਸ. ਸ. ਸ. ਸਠਿਆਲਾ ਵਿਖੇ ਵਿਧਾਇਕ ਟੌਂਗ ਦੇ ਭਰਾਤਾ ਹਰਜਿੰਦਰ ਸਿੰਘ ਫਿਜਿਕਸ ਲੈਬ ਤੇ ਕੰਪਿਊਟਰ ਲੈਬ ਦਾ ਉਦਘਾਟਨ ਕਰਨ ਸਮੇਂ ਨਾਲ ਪਿ੍ੰ: ਸਿਮਰਨਜੀਤ ਕੌਰ, ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸਾਬੀ ਨਮਾਜ਼ੀ ਨਾਲ ਹੋਰ | ਤਸਵੀਰ : ਜਗੀਰ ਸਿੰਘ ਸਫਰੀ


ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ 'ਟੀਮ ਡਿੰਪਾ' ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿ... ਅਗਲੀ ਖ਼ਬਰ ਸਕੂਲ ਸਟਾਫ਼ ਵਲੋਂ ਹਲਕਾ ਇੰਚਾਰਜ ਸੋਨੀਆ ਮਾਨ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।