11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 03-05-2026
ਚੋਗਾਵਾਂ, 2 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੀ ਨਾਮੀ ਵਿਦਿਅਕ ਸੰਸਥਾ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਅੱਜ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪ੍ਰਚਾਰਕ ਭਾਈ ਗੁਰਰਾਜ ਸਿੰਘ ਨੇ ਸਕੂਲੀ ਬੱਚਿਆਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਹੋਏ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾਇਰੈਕਟਰ ਪ੍ਰੀਤਮ ਸਿੰਘ ਨੇ ਸ਼੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਅੰਮਿ੍ਤ ਵੇਲਾ ਸੰਭਾਲਣ ਦੀ ਪੁਰਜ਼ੋਰ ਬੇਨਤੀ ਕੀਤੀ | ਇਸ ਮੌਕੇ ਧਾਰਮਿਕ ਪ੍ਰੀਖਿਆਵਾਂ ਵਿਚੋਂ ਚੰਗੇ ਨੰਬਰ ਲੈ ਕੇ ਪਾਸ ਹੋਏ ਬੱਚਿਆਂ ਨੂੰ ਸਿੱਖ ਮਿਸ਼ਨਰੀ ਵਲੋਂ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ ਤੇ ਸਕੂਲੀ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅਰਜਨ ਮਾਂਗਾ ਵਿਖੇ ਕਮਰਿਆਂ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਗਿਆਨੀ ਗੁਰਵਿੰਦਰ ਸਿੰਘ ਨੰਗਲੀ ਵਲੋਂ 'ਜਫ਼ਰਨਾਮਹਾ ਪਾਠ ਪ੍ਰਬੋਧਕ' ਪੰਥ ਦੀ ਸੇਵਾ 'ਚ ਹਾਜ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।