11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰਦੁਆਰਾ ਤਪ ਅਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

ਸਮਾਗਮ ਦੀ ਸਮਾਪਤੀ ਸਮੇਂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਸਮੇਂ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਚੇਅਰਮੈਨ ਪਿ੍ਥੀਪਾਲ ਸਿੰਘ ਘੋਨੇਵਾਲਾ, ਸਰਪੰਚ ਸ਼ੇਰ ਸਿੰਘ ਅਵਾਣ, ਸੰਦੀਪ ਸਿੰਘ ਖਹਿਰਾ ਤੇ ਹੋਰ ਆਗੂ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 03-05-2026
ਅਜਨਾਲਾ, ਰਮਦਾਸ, ਗੱਗੋਮਾਹਲ, 2 ਮਈ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ (2026) ਪਾਸ ਹੋਣ ਉਪਰੰਤ ਬੇਅਦਬੀ ਵਿਰੋਧੀ ਕਾਨੂੰਨ ਬਣਨ ਦੇ ਸ਼ੁਕਰਾਨੇ ਵਜੋਂ ਅੱਜ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਰਮਦਾਸ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਸਾਹਿਬ ਵਿਖੇ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਦੇ ਪਰਿਵਾਰ ਵਲੋਂ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਸਮਾਗਮ 'ਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨਨੇਟ 'ਆਪ' ਸਿੱਖਿਆ ਵਿੰਗ ਸਮੇਤ ਆਮ ਆਦਮੀ ਪਾਰਟੀ ਰਮਦਾਸ ਦੀ ਟੀਮ ਨੇ ਹਾਜ਼ਰੀ ਭਰੀ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਅਰਦਾਸੀਏ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਖਸਸ਼ਿ ਸਦਕਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿੱਲ ਪਾਸ ਕੀਤਾ ਗਿਆ ਹੈ ਤੇ ਇਹ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਬੇਅਦਬੀ ਸੰਬੰਧੀ ਕਾਨੂੰਨ ਦੇ ਲਾਗੂ ਹੋਣ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ | ਅੰਤ 'ਚ ਉਨ੍ਹਾਂ ਹਾਜ਼ਰ ਸਮੂਹ ਮੁਹਤਬਰਾਂ ਨੂੰ ਅਪੀਲ ਕੀਤੀ ਕਿ ਇਸ ਕਾਨੂੰਨ ਬਾਰੇ ਗੁਰਦੁਆਰਾ ਸਾਹਿਬਾਨ 'ਚ ਅਨਾਊਾਸਮੈਂਟ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਰਮਦਾਸ ਦੇ ਪ੍ਰਧਾਨ ਹਰਪਾਲ ਸਿੰਘ ਸਿੰਧੀ ਵਲੋਂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਸਮੇਤ ਇਲਾਕੇ ਦੇ ਪਤਵੰਤਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਸਮਾਗਮ ਵਿਚ ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਪਿ੍ਥੀਪਾਲ ਸਿੰਘ ਘੋਨੇਵਾਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਸੰਤੋਖ ਸਿੰਘ ਕੋਟ ਗੁਰਬਖ਼ਸ਼, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸਰਪੰਚ ਸ਼ੇਰ ਸਿੰਘ ਅਵਾਣ, ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਸਰਪੰਚ ਪੰਥਜੀਤ ਸਿੰਘ ਸਮਰਾਏ, ਸਰਪੰਚ ਇੰਦਰਜੀਤ ਸਿੰਘ ਦੂਜੋਵਾਲ, ਮਾਸਟਰ ਦਲਬੀਰ ਸਿੰਘ ਸ਼ਹਿਜ਼ਾਦਾ, ਸਰਪੰਚ ਗੁਰਦਿਆਲ ਸਿੰਘ ਜੱਟਾ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਮਹਿਲਾ ਆਗੂ ਪੂਜਾ ਰਮਦਾਸ, ਮਨਪ੍ਰੀਤ ਸਿੰਘ ਹੇਲਰ, ਰਣਜੀਤ ਸਿੰਘ ਅਵਾਣ, ਸਰਪੰਚ ਡਿੰਪਲ, ਸਰਪੰਚ ਕੁਲਜੀਤ ਸਿੰਘ ਮੰਦਰਾਂਵਾਲਾ, ਸਰਪੰਚ ਰਾਜਵਿੰਦਰ ਸਿੰਘ ਰਾਜਾ ਪੰਜਗਰਾਈਾ ਵਾਹਲਾ, ਹਰਪ੍ਰੀਤ ਸਿੰਘ ਰੰਧਾਵਾ ਰਮਦਾਸ, ਸਰਪੰਚ ਹਰਜੀਤ ਸਿੰਘ ਮਾਛੀਵਾਹਲਾ, ਅਵਤਾਰ ਸਿੰਘ ਜੱਟਾ, ਰਛਪਾਲ ਸਿੰਘ ਮਾਛੀਵਾਹਲਾ, ਕਾਬਲ ਸਿੰਘ ਪੱਛੀਆ, ਸਰਪੰਚ ਪੰਜਾਬ ਸਿੰਘ ਪਛੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਰਾਜਾ ਸਪੋਰਟਸ ਅਕੈਡਮੀ ਦਾ ਓਲੰਪੀਅਨ ਸ਼ਮਸ਼ੇਰ ਸਿੰਘ ਅਟਾਰੀ ਵਲੋਂ ਉਦਘਾਟਨ <br/> ਅਗਲੀ ਖ਼ਬਰ ਨੈਸ਼ਨਲ ਹਾਈਵੇਅ 354 ਬਣਾਉੇਣ ਮੌਕੇ ਨਿਰਮਾਣ ਕੰਪਨੀ ਵਲੋਂ ਦਿੱਤੇ ਗਲਤ ਰਸਤੇ ਤੇ ਰੈਂਪਾ ਕਾਰਨ ਵਾਪਰਦੇ ਹਾਦਸਿਆਂ ਤੋਂ ਦੁਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।