11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜੰਡਿਆਲਾ ਗੁਰੂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ <br/>

ਅਕਾਲੀ ਦਲ 'ਵਾਰਿਸ ਪੰਜਾਬ' ਦੇ ਦੀ ਜੰਡਿਆਲਾ ਗੁਰੂ ਵਿਖੇ ਹੋਈ ਮੀਟਿੰਗ ਉਪਰੰਤ ਭਾਈ ਸੰਦੀਪ ਸਿੰਘ, ਭਾਈ ਅਮਨਦੀਪ ਸਿੰਘ, ਬਾਬਾ ਬਿਬੇਕ ਸਿੰਘ ਤੇ ਹਰਕਮਲਪ੍ਰੀਤ ਸਿੰਘ ਜੰਡ ਆਦਿ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ <br/> 03-05-2026
ਜੰਡਿਆਲਾ ਗੁਰੂ, 2 ਮਈ (ਪ੍ਰਮਿੰਦਰ ਸਿੰਘ ਜੋਸਨ)-ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਅਹਿਮ ਮੀਟਿੰਗ ਨਾਨਕਸਰ ਨਗਰ ਜੰਡਿਆਲਾ ਗੁਰੂ ਵਿਖੇ ਬਾਬਾ ਬਿਬੇਕ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਾਨਕਸਰ, ਨਾਨਕ ਨਗਰ ਜੰਡਿਆਲਾ ਗੁਰੂ ਤੇ ਮੁੱਖ ਸੇਵਾਦਾਰ ਹਲਕਾ ਜੰਡਿਆਲਾ ਗੁਰੂ ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਅਗਵਾਈ ਹੇਠ ਹੋਈ ਜਿਸਦੀ ਪ੍ਰਧਾਨਗੀ ਭਾਈ ਅਮਨਦੀਪ ਸਿੰਘ ਡੱਡੂਆਣਾ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਨੇ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਸੰਦੀਪ ਸਿੰਘ ਭਰਾ ਸੰਸਦ ਭਾਈ ਅੰਮਿ੍ਤਪਾਲ ਸਿੰਘ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਭਵਿੱਖ ਦੀ ਰਣਨੀਤੀ ਬਾਰੇ ਦਰਜਾ-ਬਦਰਜਾ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਤੋਂ ਇਲਾਵਾ ਭਾਈ ਅਮਨਦੀਪ ਸਿੰਘ ਡੱਡੂਆਣਾ, ਬਾਬਾ ਬਿਬੇਕ ਸਿੰਘ, ਹਰਕਮਲਪ੍ਰੀਤ ਸਿੰਘ ਜੰਡ ਜ਼ਿਲ੍ਹਾ ਸਕੱਤਰ ਅੰਮਿ੍ਤਸਰ, ਬਚਿੱਤਰ ਸਿੰਘ ਤਰਸਿੱਕਾ, ਜਤਿੰਦਰ ਸਿੰਘ ਮਹਿਤਾ ਤੇ ਮਨਜਿੰਦਰ ਸਿੰਘ ਬੰਡਾਲਾ ਆਦਿ ਵਲੋਂ ਸੰਬੋਧਨ ਕਰਦਿਆਂ ਉਨ੍ਹਾਂ ਭਾਈ ਸੰਦੀਪ ਸਿੰਘ ਨੂੰ ਹਲਕਾ ਜੰਡਿਆਲਾ 'ਚ ਪਾਰਟੀ ਦੀ ਮਜ਼ਬੂਤੀ ਤੇ ਪਾਰਟੀ ਉਮੀਦਵਾਰ ਦੀ ਯਕੀਨੀ ਜਿੱਤ ਦਾ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਜਰਮਨਜੀਤ ਸਿੰਘ ਡੱਡੂਆਣਾ, ਬਿਕਰਮਜੀਤ ਸਿੰਘ ਗਹਿਰੀ, ਗੁਰਪ੍ਰੀਤ ਸਿੰਘ ਢੱਪਈਆਂ, ਮੁੱਖਵੰਤ ਸਿੰਘ ਨਵਾਂ ਪਿੰਡ, ਸੁੱਖਵਿੰਦਰ ਸਿੰਘ ਤੇ ਅਮਰੀਕ ਸਿੰਘ ਨਿਜ਼ਾਮਪੁਰ, ਕਾਬਲ ਸਿੰਘ ਗਿੱਲ, ਜਸਪਾਲ ਸਿੰਘ ਦੇਵੀਦਾਸਪੁਰ ਤੇ ਵੱਡੀ ਗਿਣਤੀ 'ਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਛੱਪੜ ਦੀ ਜ਼ਮੀਨ ਉੱਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਭਾਰੀ ਪੁਲਿਸ ਫੋਰਸ ਨਾਲ ਵੱਖ-ਵੱਖ ਮਹਿਕਮੇਂ ਪਹੁੰਚੇ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।